ਸ੍ਰੀ ਨਗਰ: ਜਿੱਥੇ ਸਮੁੱਚੀ ਦੁਨੀਆ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਜੁਝ ਰਹੀ ਹੈ ਉੱਥੇ ਹੀ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਇਸ ਮਾੜੇ ਸਮੇਂ 'ਚ ਵੀ ਪਾਕਿਸਤਾਨੀ ਅੱਤਵਾਦੀ ਘੁਸਪੈਠ ਦੀ ਸਾਜਿਸ਼ ਰਚ ਰਹੇ ਹਨ।
ਪਾਕਿਸਤਾਨ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਦਾ ਭਾਰਤੀ ਫੌਜ ਨੇ ਦਿੱਤਾ ਜਵਾਬ - Indian Army
ਭਾਰਤੀ ਫੌਜ ਨੇ ਪਾਕਿਸਤਾਨ ਦੇ ਅੱਤਵਾਦੀ ਬੇਸਾਂ 'ਤੇ ਹਮਲਾ ਕਰਕੇ ਕਈ ਠਿਕਾਣਿਆਂ ਨੂੰ ਤਬਾਹ ਕਰ ਦਿੱਤਾ ਹੈ। ਇਸ ਦੀ ਇੱਕ ਵੀਡੀਓ ਵੀ ਜਾਰੀ ਹੋਈ ਹੈ ਜੋ ਕਿ ਡਰੋਨ ਰਾਹੀਂ ਬਣਾਈ ਗਈ ਹੈ।
ਪਾਕਿਸਤਾਨ ਨੇ ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਕੇਰਨ ਸੈਕਟਰ 'ਚ ਸ਼ੁਕਰਵਾਰ ਨੂੰ ਜੰਗਬੰਦੀ ਦੀ ਉਲੰਘਣਾ ਕੀਤੀ ਸੀ, ਜਿਸ ਮਗਰੋਂ ਭਾਰਤੀ ਫ਼ੌਜ ਨੇ ਪਾਕਿਸਤਾਨ ਵਿਰੁੱਧ ਢੁੱਕਵੀ ਕਾਰਵਾਈ ਕਰਦੇ ਹੋਏ ਅੱਤਵਾਦੀਆਂ ਦੇ ਸਾਰੇ ਠਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ। ਜਿਸ ਨਾਲ ਸਰਹੱਦੀ ਅਤਵਾਦਿਆਂ ਨੂੰ ਭਾਰੀ ਨੁਕਸਾਨ ਹੋਇਆ ਹੈ।
ਭਾਰਤੀ ਸੈਨਾ ਨੇ ਬੋਫੋਰਜ਼ ਤੋਪ ਰਾਹੀਂ ਪੀਓਕੇ ਦੀ ਨੀਲਮ ਘਾਟੀ 'ਚ ਅੱਤਵਾਦੀ ਲਾਂਚ ਪੈਂਡ ਗੰਨਪਾਉਡਰ ਡੀਪੂਆਂ ਤੇ ਚੌਕੀਆਂ ਨੂੰ ਤਬਾਹ ਕੀਤਾ ਹੈ। ਰੱਖਿਆ ਬੁਲਾਰੇ ਨੇ ਦੱਸਿਆ ਕਿ ਭਾਰਤੀ ਸੈਨਾ ਨੇ ਕੁਪਵਾੜਾ ਜ਼ਿਲ੍ਹੇ ਦੇ ਕੇਰਨ ਸੈਕਟਰ 'ਚ ਪਾਕਿਸਤਾਨ ਵੱਲੋਂ ਉਲੰਘਣਾ ਦਾ ਜਵਾਬ ਦਿੱਤਾ ਹੈ। ਇਸ ਜਵਾਬੀ ਕਾਰਵਾਈ ਦਾ ਇੱਕ ਵੀਡੀਓ ਵੀ ਜਾਰੀ ਹੋਇਆ ਹੈ ਜਿਸ 'ਚ ਅੱਤਵਾਦੀ ਠਿਕਾਣੇ ਤਬਾਹ ਹੁੰਦੇ ਨਜ਼ਰ ਆ ਰਹੇ ਹਨ।