ਨਵੀਂ ਦਿੱਲੀ: ਭਾਰਤੀ ਫ਼ੌਜ ਦੇ ਜਨਰਲ ਅਫ਼ਸਰ ਇਨ ਕਮਾਂਡਿੰਗ ਕੇ.ਜੇ.ਐੱਸ. ਢਿੱਲੋਂ ਨੇ ਦੱਸਿਆ ਕਿ ਮੌਜੂਦਾ ਸਾਲ ਦੇ ਅੰਦਰ ਹੁਣ ਤੱਕ ਘਾਟੀ ਵਿੱਚ 69 ਦਹਿਸ਼ਤਗਰਦ ਢੇਰ ਹਨ।
ਘਾਟੀ ਵਿੱਚ ਦਹਿਸ਼ਤਗਰਦਾਂ ਦੀ ਹੁਣ ਖੈਰ ਨਹੀਂ: ਭਾਰਤੀ ਫ਼ੌਜ - militant
ਪੁਲਵਾਮਾ ਹਮਲੇ ਤੋਂ ਬਾਅਦ ਭਾਰਤੀ ਫ਼ੌਜ ਨੇ ਅਜੇ ਤੱਕ 41 ਦਹਿਸ਼ਤਗਰਦਾਂ ਨੂੰ ਮਾਰ ਮੁਕਾਇਆ ਹੈ। ਇਸ ਦਾ ਪ੍ਰਗਟਾਵਾ ਭਾਰਤੀ ਫ਼ੌਜ ਦੇ ਜਨਰਲ ਕੇ.ਜੇ.ਐੱਸ. ਢਿੱਲੋਂ ਨੇ ਪ੍ਰੈਸ ਵਾਰਤਾ ਦੌਰਾਨ ਕੀਤਾ।

a
ਜਨਰਲ ਢਿੱਲੋਂ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਦੱਸਿਆ ਕਿ 14 ਫ਼ਰਵਰੀ ਦੇ ਪੁਲਵਾਮਾ ਹਮਲੇ ਤੋਂ ਬਾਅਦ 41 ਦਹਿਸ਼ਤਗਰਦ ਮਾਰੇ ਗਏ ਹਨ ਜਿਨ੍ਹਾਂ ਵਿੱਚੋਂ 25 ਜੈਸ਼-ਏ-ਮੁਹੰਮਦ ਅਤੇ 13 ਪਾਕਿਸਤਾਨ ਨਾਲ ਸਬੰਧਤ ਹਨ।
ਅਧਿਕਾਰੀ ਨੇ ਕਿਹਾ ਕਿ ਘਾਟੀ ਵਿੱਚ ਦਹਿਸ਼ਤਗਰਦਾਂ ਵਿਰੁੱਧ ਕਾਰਵਾਈ ਜਾਰੀ ਰਹੇਗੀ ਇੱਥੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।