ਪੰਜਾਬ

punjab

ETV Bharat / bharat

ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 'ਤੇ ਆਮ ਨਾਗਰਿਕਾਂ ਨੂੰ ਨਹੀਂ ਪਹੁੰਚਾਇਆ ਨੁਕਸਾਨ: ਵਿਦੇਸ਼ ਮੰਤਰਾਲਾ

ਵਿਦੇਸ਼ ਸਕੱਤਰ ਨੇ ਏਅਰ ਸਟ੍ਰਾਈਕ ਬਾਰੇ ਦਿੱਤੀ ਜਾਣਕਾਰੀ। ਕਾਰਵਾਈ ਦੌਰਾਨ ਜੈਸ਼ ਦੇ ਕਈ ਅੱਤਵਾਦੀ ਅਤੇ ਸੀਨੀਅਰ ਕਮਾਂਡਰ ਹੋਏ ਢੇਰ। ਪਾਕਿਸਤਾਨੀ ਫ਼ੌਜ ਦੇ ਟਿਕਾਣਿਆਂ 'ਤੇ ਨਹੀਂ ਕੀਤੀ ਕੋਈ ਕਾਰਵਾਈ

ਵਿਦੇਸ਼ ਸਕੱਤਰ ਵਿਜੈ ਗੋਖਲੇ

By

Published : Feb 26, 2019, 3:03 PM IST

ਨਵੀਂ ਦਿੱਲੀ: ਪੁਲਵਾਮਾ ਹਮਲੇ ਤੋਂ ਬਾਅਦ ਭਾਰਤੀ ਫ਼ੌਜ ਵੱਲੋਂ ਕੀਤੀ ਕਾਰਵਾਈ ਬਾਰੇ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੱਤੀ ਹੈ। ਵਿਦੇਸ਼ ਸਕੱਤਰ ਵਿਜੈ ਗੋਖਲੇ ਨੇ ਦੱਸਿਆ ਕਿ ਇਸ ਕਾਰਵਾਈ ਚ ਜੈਸ਼-ਏ-ਮੁਹੰਮਦ ਦੇ ਬਾਲਾਕੋਟ ਕੈਂਪ ਚ ਵੱਡੀ ਗਿਣਤੀ ਚ ਜੈਸ਼ ਦੇ ਅੱਤਵਾਦੀ ਅਤੇ ਸੀਨੀਅਰ ਕਮਾਂਡਰ ਮਾਰੇ ਗਏ।

ਵਿਦੇਸ਼ ਸਕੱਤਰ ਵਿਜੈ ਗੋਖਲੇ ਨੇ ਦੱਸਿਆ ਕਿ ਭਾਰਤ ਚ ਵੱਖ-ਵੱਖ ਥਾਂਵਾਂ ਤੇ ਹਮਲਾ ਕਰਨ ਲਈ ਫਿਦਾਇਨ ਜਿਹਾਦੀਆਂ ਨੂੰ ਟ੍ਰੇਨਿੰਗ ਦਿੱਤੇ ਜਾਣ ਦੀ ਪੁਖ਼ਤਾ ਜਾਣਕਾਰੀ ਮਿਲੀ ਸੀ। ਇੰਟੇਲੀਜੈਂਸ ਇਨਪੁੱਟ ਤੋਂ ਬਾਅਦ ਇਹ ਹਮਲਾ ਕੀਤਾ ਗਿਆ ਹੈ।

ਵਿਜੈ ਗੋਖਲੇ ਨੇ ਕਿਹਾ ਕਿ ਪਾਕਿਸਤਾਨੀ ਫ਼ੌਜ ਦੇ ਟਿਕਾਣਿਆਂ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਆਮ ਨਾਗਰਿਕਾਂ ਦੀ ਸੁਰੱਖਿਆ ਦਾ ਖਿਆਲ ਰੱਖਦੇ ਹੋਏ ਪਹਾੜੀ ਇਲਾਕੇ ਚ ਕਾਰਵਾਈ ਕੀਤੀ ਗਈ। ਇਸ ਕਾਰਵਾਈ ਚ ਖ਼ਾਸ ਤੌਰ ਤੇ ਜੈਸ਼-ਏ-ਮੁਹੰਮਦ ਦੇ ਕੈਂਪ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

ਦੱਸਣਯੋਗ ਹੈ ਕਿ ਮੰਗਲਵਾਰ ਸਵੇਰੇ ਸਾਢੇ ਤਿੰਨ ਵਜੇ ਭਾਰਤੀ ਹਵਾਈ ਫ਼ੌਜ ਨੇ ਐੱਲਓਸੀ ਪਾਰ ਬਾਲਾਕੋਟ, ਚਕੌਟੀ ਅਤੇ ਕਈ ਇਲਾਕਿਆਂ ਤੇ ਹਮਲਾ ਕਰਕੇ ਜੈਸ਼-ਏ-ਮੁਹੰਮਦ ਦੇ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ। ਇਸ ਹਮਲੇ ਚ ਲਗਭਗ 300 ਅੱਤਵਾਦੀ ਮਾਰੇ ਗਏ ਹਨ।

ABOUT THE AUTHOR

...view details