ਨਵੀਂ ਦਿੱਲੀ: ਯੂਨਾਈਟਿਡ ਕਿੰਗਡਮ (ਯੂ.ਕੇ.) ਵਿੱਚ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਭਾਰਤੀ ਸਰਕਾਰ ਨੇ ਯੂਕੇ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ਉੱਤੇ ਅਸਥਾਈ ਤੌਰ ਉੱਤੇ ਰੋਕ 31 ਦਸੰਬਰ ਤੱਕ ਰੋਕ ਦਿੱਤਾ ਹੈ।
ਇਸ ਸਬੰਧ ਵਿੱਚ ਹਵਾਬਾਜ਼ੀ ਮੰਤਰਾਲੇ ਨੇ ਕਿਹਾ ਕਿ ਯੂਕੇ ਵਿੱਚ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ, ਭਾਰਤ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਯੂਕੇ ਤੋਂ ਭਾਰਤ ਆਉਣ ਵਾਲੀਆਂ ਸਾਰੀਆਂ ਉਡਾਣਾਂ ਨੂੰ ਅਸਥਾਈ ਰੂਪ ਤੋਂ 31 ਦਸੰਬਰ ਦੀ ਰਾਤ 11.59 ਵਜੇ ਤੱਕ ਰੋਕ ਦਿੱਤਾ ਗਿਆ ਹੈ। ਇਹ ਰੋਕ 22 ਦਸੰਬਰ ਦੀ ਰਾਤ 11.59 ਵਜੇ ਤੋਂ ਲਾਗੂ ਹੋਵੇਗੀ।