ਨਵੀਂ ਦਿੱਲੀ: ਦੇਸ਼ ਕੋਰੋਨਾ ਮਹਾਂਮਾਰੀ ਨਾਲ ਜੂਝ ਰਿਹਾ ਹੈ। ਅਜਿਹੇ ਵਿੱਚ ਭਾਰਤੀ ਰੇਲਵੇ ਇਸ ਮੁਸ਼ਕਲ ਸਮੇਂ ਦੌਰਾਨ ਪ੍ਰਭਾਵਿਤ ਲੋਕਾਂ ਨੂੰ ਰਾਹਤ ਦਿਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਿਹਾ ਹੈ। ਪ੍ਰਵਾਸੀਆਂ ਨੂੰ ਗ੍ਰਹਿ ਰਾਜ ਵਿੱਚ ਪਹੁੰਚਣ ਲਈ ਰਾਹਤ ਪ੍ਰਦਾਨ ਕਰਨ ਦੇ ਨਿਰੰਤਰ ਯਤਨਾਂ ਤਹਿਤ ਰੇਲਵੇ ਨੇ ਹੁਣ ਤੱਕ 2818 ਸ਼੍ਰਮਿਕ ਸਪੈਸ਼ਲ ਰੇਲ ਗੱਡੀਆਂ ਦਾ ਸੰਚਾਲਨ ਕੀਤਾ ਹੈ।
ਰੇਲਵੇ ਮੰਤਰਾਲੇ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਅੰਕੜਿਆਂ ਮੁਤਾਬਕ ਇਨ੍ਹਾਂ ਵਿੱਚੋਂ 2253 ਰੇਲ ਗੱਡੀਆਂ ਆਪਣੀ ਮੰਜ਼ਿਲ 'ਤੇ ਪਹੁੰਚ ਗਈਆਂ ਹਨ ਅਤੇ 565 ਟ੍ਰੇਨਾਂ ਮੌਜੂਦਾ ਸਮੇਂ ਆਪਣੀ ਮੰਜ਼ਿਲ ਵੱਲ ਵੱਧ ਰਹੀਆਂ ਹਨ। 60 ਰੇਲ ਗੱਡੀਆਂ ਅਜੇ ਪਾਈਪਲਾਈਨ ਵਿੱਚ ਹਨ।
ਅਗਲੇ 10 ਦਿਨਾਂ 'ਚ ਚੱਲਣਗੀਆਂ 2600 ਹੋਰ ਸ਼੍ਰਮਿਕ ਸਪੈਸ਼ਲ