ਪੰਜਾਬ

punjab

ETV Bharat / bharat

ਪਾਕਿ ਨੇ ਪੁੰਛ ਜ਼ਿਲ੍ਹੇ 'ਚ ਕੀਤੀ ਜੰਗਬੰਦੀ ਦੀ ਉਲੰਘਣਾ, 1 ਜਵਾਨ ਸ਼ਹੀਦ - violation by Pakistan in Nowshera

ਰਾਜੌਰੀ ਦੇ ਨੌਸ਼ਹਿਰਾ ਸੈਕਟਰ ਵਿਖੇ ਪਾਕਿਸਤਾਨ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਦੌਰਾਨ ਭਾਰਤੀ ਫ਼ੌਜ ਦੇ ਇੱਕ ਜੂਨੀਅਰ ਕਮਿਸ਼ਨਡ ਅਫ਼ਸਰ ਸ਼ਹੀਦ ਹੋ ਗਿਆ ਹੈ।

ਪਾਕਿ ਨੇ ਪੁੰਛ ਜ਼ਿਲ੍ਹੇ 'ਚ ਕੀਤੀ ਜੰਗਬੰਦੀ ਦੀ ਉਲੰਘਣਾ, 1 ਜਵਾਨ ਸ਼ਹੀਦ
ਪਾਕਿ ਨੇ ਪੁੰਛ ਜ਼ਿਲ੍ਹੇ 'ਚ ਕੀਤੀ ਜੰਗਬੰਦੀ ਦੀ ਉਲੰਘਣਾ, 1 ਜਵਾਨ ਸ਼ਹੀਦ

By

Published : Oct 5, 2020, 10:35 PM IST

ਸ਼੍ਰੀਨਗਰ: ਰਾਜੌਰੀ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਜੰਗਬੰਦੀ ਦੀ ਉਲੰਘਣਾ ਕਰਨ ਦੇ ਮਹਿਜ਼ ਕੁੱਝ ਘੰਟਿਆਂ ਬਾਅਦ ਪਾਕਿਸਤਾਨ ਦੀ ਫ਼ੌਜ ਨੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਉੱਤੇ ਛੋਟੇ ਹਥਿਆਰਾਂ ਅਤੇ ਮੋਰਟਾਰਾਂ ਦੀ ਵਰਤੋਂ ਕਰ ਕੇ ਭਾਰਤੀ ਚੌਕੀਆਂ ਨੂੰ ਨਿਸ਼ਾਨਾ ਬਣਾਇਆ ਹੈ।

ਟਵੀਟ।

ਰੱਖਿਆ ਮੰਤਰਾਲੇ ਦੇ ਬੁਲਾਰੇ ਕਰਨਲ ਦਵਿੰਦਰ ਆਨੰਦ ਨੇ ਕਿਹਾ ਕਿ ਅੱਜ ਸ਼ਾਮ ਲਗਭਗ 6.30 ਵਜੇ ਪਾਕਿਸਤਾਨ ਵੱਲੋਂ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ ਵਿੱਚ ਜੰਗਬੰਦੀ ਦੀ ਉਲੰਘਣਾ ਕਰਨ ਤੋਂ ਬਾਅਦ ਪਾਕਿਸਤਾਨੀ ਫ਼ੌਜ ਨੇ ਫ਼ਿਰ ਪੁੰਛ ਜ਼ਿਲ੍ਹੇ ਦੇ ਦੇਗਵਾਰ ਸੈਕਟਰ ਦੇ ਕੰਟਰੋਲ ਰੇਖਾ ਉੱਤੇ ਬਿਨ੍ਹਾਂ ਉਕਸਾਏ ਕੰਟਰੋਲ ਰੇਖਾ ਉੱਤੇ ਛੋਟੇ ਹਥਿਆਰਾਂ ਨਾਲ ਗੋਲਬਾਰੀ ਕਰ ਕੇ ਅਤੇ ਮੋਰਟਾਰ ਨਾਲ ਗੋਲੇ ਛੱਡੇ।

ਏਐੱਨਆਈ ਦੇ ਟਵੀਟ ਮੁਤਾਬਕ ਇਸ ਜੰਗਬੰਦੀ ਦੀ ਉਲੰਘਣਾ ਦੇ ਵਿੱਚ ਇੱਕ ਭਾਰਤੀ ਫ਼ੌਜੀ ਜਵਾਨ ਸ਼ਹੀਦ ਹੋ ਗਿਆ ਹੈ।

ਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਭਾਰਤੀ ਫ਼ੌਜ ਇਸ ਦਾ ਜਵਾਬ ਦੇਵੇਗੀ।

ABOUT THE AUTHOR

...view details