ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧ ਰਿਹਾ ਹੈ। ਮੰਗਲਵਾਰ ਸਵੇਰੇ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 4421 ਹੋ ਗਈ ਹੈ, ਜਦਕਿ ਹੁਣ ਤੱਕ 114 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚੋਂ 325 ਲੋਕਾਂ ਦਾ ਸਫ਼ਲ ਇਲਾਜ ਵੀ ਕੀਤਾ ਜਾ ਚੁੱਕਾ ਹੈ।
ਭਾਰਤ 'ਚ ਕੋਰੋਨਾ ਦਾ ਕਹਿਰ ਜਾਰੀ, 4421 ਹੋਈ ਮਰੀਜ਼ਾਂ ਦੀ ਗਿਣਤੀ, 114 ਮੌਤਾਂ - ਭਾਰਤ ਵਿੱਚ ਕੋਰੋਨਾ ਵਾਇਰਸ
ਮੰਗਲਵਾਰ ਸਵੇਰੇ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 4421 ਹੋ ਗਈ ਹੈ, ਜਦਕਿ ਹੁਣ ਤੱਕ 114 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 5 ਮੌਤਾਂ ਅਤੇ 354 ਨਵੇਂ ਮਾਮਲੇ ਸਾਹਮਣੇ ਆਏ ਹਨ। ਸੋਮਵਾਰ ਸ਼ਾਮ ਦੇ ਅੰਕੜਿਆਂ ਮੁਤਾਬਕ ਬੀਤੇ ਦਿਨੀਂ ਕੋਰੋਨਾ ਵਾਇਰਸ ਦੀ ਲਾਗ ਦੇ ਸਭ ਤੋਂ ਵੱਧ 704 ਨਵੇਂ ਕੇਸ ਦਰਜ ਕੀਤੇ ਗਏ।
ਲੌਕਡਾਊਨ 'ਚ ਹੋ ਸਕਦੈ ਵਾਧਾ
ਹਾਲਾਂਕਿ, ਕੇਂਦਰ ਸਰਕਾਰ ਨੇ ਲੌਕਡਾਊਨ 'ਚ ਵਾਧਾ ਕਰਨ ਦੇ ਕੋਈ ਸੰਕੇਤ ਨਹੀਂ ਦਿੱਤੇ ਹਨ ਪਰ ਜਿਸ ਤਰ੍ਹਾਂ ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਰਹੀ ਹੈ ਉਸ ਨੂੰ ਵੇਖ ਕੇ ਜਾਪ ਰਿਹਾ ਹੈ ਕਿ ਲੌਕਡਾਊਨ ਵਿੱਚ ਵਾਧਾ ਕੀਤਾ ਦਾ ਸਕਦਾ ਹੈ। ਉੱਥੇ ਹੀ ਕਈ ਸੂਬਿਆਂ ਵਿੱਚ ਸਥਿਤੀ ਕਾਫ਼ੀ ਖ਼ਰਾਬ ਹੋ ਰਹੀ ਹੈ ਜਿਸ ਲਈ ਇਹ ਸੂਬੇ ਆਪਣੀ ਵੱਖਰੀ ਰਣਨੀਤੀ ਤਿਆਰ ਕਰ ਕਰਫਿਊ ਜਾਂ ਲੌਕਡਾਊਨ 'ਚ ਵਾਧਾ ਕਰ ਸਕਦੇ ਹਨ।