ਨਵੀਂ ਦਿੱਲੀ: ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 78,512 ਦੇ ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 971 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਨਵੇਂ ਕੇਸਾਂ ਦੀ ਪੁਸ਼ਟੀ ਹੋਣ ਮਗਰੋਂ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ 36,21,246 ਹੋ ਗਿਆ ਹੈ। ਹੁਣ ਤੱਕ ਇਸ ਮਹਾਂਮਾਰੀ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 64,469 ਹੋ ਗਈ ਹੈ।
ਦੇਸ਼ 'ਚ ਹੁਣ ਤੱਕ 27,74,802 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਆਈਸੀਐਮਆਰ ਦੇ ਮੁਤਾਬਕ 30 ਅਗਸਤ ਤੱਕ 4,23,07,914 ਸੈਂਪਲ ਲਏ ਗਏ ਹਨ।
ਪਿਛਲੇ 24 ਘੰਟਿਆਂ ਵਿੱਚ ਮਹਾਂਰਾਸ਼ਟਰ, ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ ਅਤੇ ਉੱਤਰ ਪ੍ਰਦੇਸ਼ ਵਿੱਚ ਸਭ ਤੋਂ ਵੱਧ ਤਾਜ਼ਾ ਕੇਸ ਸਾਹਮਣੇ ਆਏ। ਮਹਾਂਰਾਸ਼ਟਰ, ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਸਭ ਤੋਂ ਪ੍ਰਭਾਵਤ ਹੈ ਜਿੱਥੇ 24 ਘੰਟਿਆਂ ਦੌਰਾਨ 16, 408 ਮਾਮਲੇ ਸਾਹਮਣੇ ਆਏ ਹਨ।
ਦੇਸ਼ ਵਿੱਚ ਕੋਰੋਨਾਵਾਇਰਸ ਕਾਰਨ ਆਂਧਰਾ ਪ੍ਰਦੇਸ਼ ਦੂਜਾ ਸਭ ਤੋਂ ਪ੍ਰਭਾਵਤ ਸੂਬਾ ਬਣ ਗਿਆ, ਕਿਉਂਕਿ ਇਸ ਨੇ ਤਾਮਿਲਨਾਡੂ ਨੂੰ ਪਛਾੜਿਆ, ਜਿਸ ਵਿੱਚ ਹੁਣ ਤੱਕ ਤਕਰੀਬਨ 4.24 ਲੱਖ ਕੋਰੋਨਾਵਾਇਰਸ ਮਾਮਲੇ ਦਰਜ ਕੀਤੇ ਗਏ।