ਨਵੀਂ ਦਿੱਲੀ: ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਅੱਜ 131ਵਾਂ ਜਨਮਦਿਨ ਹੈ। ਪੰਡਿਤ ਨਹਿਰੂ ਬੱਚਿਆਂ ਵਿੱਚ 'ਚਾਚਾ ਨਹਿਰੂ' ਵਜੋਂ ਜਾਣੇ ਜਾਂਦੇ ਸਨ। ਬੱਚਿਆਂ ਪ੍ਰਤੀ ਉਨ੍ਹਾਂ ਦਾ ਵਿਸ਼ੇਸ਼ ਲਗਾਅ ਵੇਖ ਕੇ ਇਹ ਦਿਨ ਬਾਲ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ। ਦੇਸ਼ ਉਨ੍ਹਾਂ ਦੇ ਯੋਗਦਾਨ ਨੂੰ ਸ਼ਰਧਾਂਜਲੀ ਦੇ ਰਿਹਾ ਹੈ।
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪੀਐਮ ਮੋਦੀ ਨੇ ਟਵੀਟ ਕਰਕੇ ਲਿਖਿਆ, 'ਦੇਸ਼ ਦੇ ਪਹਿਲੇ ਪ੍ਰਧਾਨਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ।
ਰੱਖਿਆ ਮੰਤਰੀ ਨੇ ਸ਼ਰਧਾਂਜਲੀ ਭੇਟ ਕੀਤੀ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਜਵਾਹਰ ਲਾਲ ਨਹਿਰੂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ, 'ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ਰਧਾਂਜਲੀ।
ਰਾਹੁਲ ਗਾਂਧੀ ਨੇ ਸ਼ਰਧਾਂਜਲੀ ਭੇਟ ਕੀਤੀ
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ਾਂਤੀਵਾਨ ਵਿਖੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਟਵੀਟ ਕਰ ਲਿਖਿਆ ਕਿ, ‘ਭਾਰਤ ਆਪਣੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਜਯੰਤੀ ਮਨਾ ਰਿਹਾ ਹੈ। ਉਨ੍ਹਾਂ ਨੇ ਦੇਸ਼ ਦੀ ਨੀਂਹ ਭਾਈਚਾਰੇ, ਸਮਾਨਤਾਵਾਦੀ ਅਤੇ ਆਧੁਨਿਕ ਨਜ਼ਰੀਏ ਨਾਲ ਰੱਖੀ। ਸਾਨੂੰ ਇਨ੍ਹਾਂ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।'
ਸੁਤੰਤਰ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਵਜੋਂ 14 ਨਵੰਬਰ ਇਤਿਹਾਸ ਵਿਚ ਦਰਜ ਹੈ। ਇਸ ਦਿਨ ਨੂੰ ਬਾਲ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ।