ਨਵੀਂ ਦਿੱਲੀ: ਖ਼ੂਫੀਆ ਏਜੰਸੀ ਇੰਟੈਲੀਜੈਂਸ ਬਿਊਰੋ ਨੇ ਆਪਣੇ ਇਨਪੁਟ 'ਚ ਖੁਲਾਸਾ ਕੀਤਾ ਹੈ ਕਿ ਰਾਸ਼ਟਰੀ ਸਵੈਸੇਵਕ ਸੰਘ (ਆਰਐਸਐਸ) ਦੇ ਕਈ ਵੱਡੇ ਆਗੂ ਅੱਤਵਾਦੀਆਂ ਦੇ ਨਿਸ਼ਾਨੇ ਉਤੇ ਹਨ। ਖ਼ੂਫੀਆ ਖੁਲਾਸੇ 'ਚ ਕਿਹਾ ਗਿਆ ਹੈ ਕਿ ਇਸ ਹਮਲੇ ਲਈ ਆਈਈਡੀ ਜਾਂ ਧਮਾਕੇ ਨਾਲ ਭਰੇ ਵਾਹਨ ਦਾ ਇਸਤੇਮਾਲ ਹੋ ਸਕਦਾ ਹੈ। ਇਹ ਹਮਲਾ ਮਹਾਰਾਸ਼ਟਰ, ਪੰਜਾਬ, ਰਾਜਸਥਾਨ 'ਚ ਹੋ ਸਕਦਾ ਹੈ।
RSS ਆਗੂਆਂ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ - RSS ਆਗੂਆਂ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ
ਅੱਤਵਾਦੀ ਫਿਰ ਤੋਂ ਭਾਰਤ 'ਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਹਨ। ਇੰਟੈਲੀਜੈਂਸ ਬਿਊਰੋ ਨੇ ਖੁਲਾਸਾ ਕੀਤਾ ਹੈ ਕਿ ਆਰਐਸਐਸ ਦੇ ਕਈ ਵੱਡੇ ਆਗੂਆਂ 'ਤੇ ਅੱਤਵਾਦੀ ਹਮਲਾ ਕਰ ਸਕਦੇ ਹਨ।
intel input
ਇਸ ਮਹੀਨੇ ਜਾਰੀ ਕੀਤੇ ਗਏ ਨਵੇਂ ਇਨਪੁਟ 'ਚ ਦਾਅਵਾ ਕੀਤਾ ਗਿਆ ਹੈ ਕਿ ਕਿਸੇ ਅੱਤਵਾਦੀ ਸੰਗਠਨ ਨਾਲ ਜੁੜੇ ਅਣਪਛਾਤੇ ਵਿਅਕਤੀ ਆਉਣ ਵਾਲੇ ਦਿਨਾਂ 'ਚ ਆਈਈਡੀ ਜਾਂ ਵੀਬੀ-ਆਈਈਡੀ ਦਾ ਇਸਤੇਮਾਲ ਕਰ ਕੇ ਆਰਐੱਸਐੱਸ ਦਫ਼ਤਰਾਂ 'ਤੇ ਆਗੂਆਂ ਤੇ ਪੁਲਿਸ ਸਟੇਸ਼ਨਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਹਨ।
ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਇਸ ਨੂੰ ਲੈ ਕੇ ਸਾਰੀਆਂ ਸੂਬਾ ਸਰਕਾਰਾਂ ਨੂੰ ਅਲਰਟ ਕੀਤਾ ਗਿਆ ਹੈ ਨਾਲ ਹੀ ਉਨ੍ਹਾਂ ਨੇ ਸੁਰੱਖਿਆ ਲਈ ਸਖ਼ਤ ਕਦਮ ਉਠਾਉਣ ਲਈ ਵੀ ਕਿਹਾ ਹੈ।