ਜਮਸ਼ੇਦਪੁਰ : ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਆਇਆ ਕੌਮਾਂਤਰੀ ਨਗਰ ਕੀਰਤਨ ਸੋਮਵਾਰ ਨੂੰ ਜਮਸ਼ੇਦਪੁਰ ਤੋਂ ਰਾਂਚੀ ਵੱਲ ਨੂੰ ਰਵਾਨਾ ਹੋ ਗਿਆ ਹੈ। ਰਵਾਨਾ ਹੋਣ ਤੋਂ ਪਹਿਲਾਂ ਸਾਖਸ਼ੀ ਗੁਰਦੁਆਰਾ ਸਾਹਿਬ ਵਿੱਚ ਦੀਵਾਨ ਸਜਾਏ ਗਏ ਅਤੇ ਜਿਥੇ ਸਿੱਖ ਸੰਗਤਾਂ ਨੇ ਗੁਰਬਾਣੀ ਦਾ ਲਾਹਾ ਲਿਆ ਅਤੇ ਪ੍ਰਬੰਧਕਾਂ ਵੱਲੋਂ ਸਿੱਖ ਸੰਗਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਜਾਣਕਾਰੀ ਮੁਤਾਬਕ ਨਗਰ ਕੀਰਤਨ ਨੂੰ ਰਵਾਨਾ ਕਰਨ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਸਾਕਚੀ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਸੀ।
ਤੁਹਾਨੂੰ ਦੱਸ ਦਈਏ ਕਿ ਸਾਕਚੀ ਗੁਰਦੁਆਰਾ ਵਿੱਚ ਸਵੇਰੇ ਤੋਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਅਤੇ ਗੁਰੂ ਸਾਹਿਬਾਨਾਂ ਦੇ ਸ਼ਸਤਰਾਂ ਦੇ ਦਰਸ਼ਨਾਂ ਲਈ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਮੌਜੂਦ ਸਨ।
ਪਾਕਿਸਤਾਨ 'ਚ ਕੁਲਭੂਸ਼ਣ ਜਾਧਵ ਨੂੰ ਮਿਲੇ ਭਾਰਤੀ ਡਿਪਟੀ ਹਾਈ ਕਮਿਸ਼ਨਰ
ਤੁਹਾਨੂੰ ਦੱਸ ਦਈਏ ਕਿ ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸ਼ਨਿਚਾਰਵਾਰ ਨੂੰ ਕੋਲਕਾਤਾ ਤੋਂ ਜਮਸ਼ੇਦਪੁਰ ਪਹੁੰਚੀ ਸੀ। ਤਿੰਨ ਦਿਨ ਸ਼ਹਿਰ ਵਿੱਚ ਰਹਿਣ ਤੋਂ ਬਾਅਦ ਨਗਰ ਕੀਰਤਨ ਨੇ ਰਾਂਚੀ ਵੱਲ ਦਾ ਰੁਖ ਕਰਿਆ ਹੈ।