ਪੰਜਾਬ

punjab

ਹਨੂੰਮਾਨਗੜ੍ਹ ਪਹੁੰਚਿਆਂ ਕੌਮਾਂਤਰੀ ਨਗਰ ਕੀਰਤਨ, ਸੰਗਤਾਂ ਨੇ ਕੀਤਾ ਭਰਵਾਂ ਸਵਾਗਤ

By

Published : Oct 15, 2019, 6:23 PM IST

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਹਨੂੰਮਾਨਗੜ੍ਹ ਪਹੁੰਚਿਆ। ਇਸ ਮੌਕੇ ਨਗਰ ਕੀਰਤਨ ਦੇ ਦਰਸ਼ਨ ਦੇ ਲਈ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।

ਫ਼ੋਟੋ

ਹਨੂੰਮਾਨਗੜ੍ਹ: ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਰਾਜਸਥਾਨ ਦੇ ਹਨੂੰਮਾਨਗੜ੍ਹ ਪਹੁੰਚਿਆ। ਜਿੱਥੇ ਸਿੱਥ ਸੰਗਤ ਨੇ ਫੁੱਲਾਂ ਦੀ ਵਰਖਾ ਕਰ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ।

ਵੇਖੋ ਵੀਡੀਓ

ਨਗਰ ਕੀਰਤਨ ਦੇ ਦਰਸ਼ਨ ਦੇ ਲਈ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਆਤਿਸ਼ਬਾਜ਼ੀ ਵੀ ਕੀਤੀ ਗਈ। ਨਗਰ ਕੀਰਤਨ ਦੇ ਰਸਤੇ ਵਿੱਚ ਸੰਗਤਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ ਸਨ।

ਸ਼ਹਿਰ ਵਿੱਚ ਵੱਖ-ਵੱਖ ਸੁਸਾਇਟੀਆਂ ਦੇ ਲੋਕਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ, ਜਿਸ ਵਿੱਚ ਅਗਰਵਾਲ ਸਮਾਜ, ਮੁਸਲਿਮ ਸਮਾਜ, ਸਿੱਖ ਭਾਈਚਾਰੇ ਅਤੇ ਹੋਰ ਹਿੰਦੂ ਸੰਗਠਨਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਨਗਰ ਕੀਰਤਨ ਨਾਲ ਚੱਲ ਰਹੀ ਵਿਸ਼ੇਸ਼ ਬੱਸ ’ਚ ਸੁਸ਼ੋਭਿਤ ਗੁਰੂ ਸਾਹਿਬਾਨ ਦੀਆਂ ਪਾਵਨ ਨਿਸ਼ਾਨੀਆਂ ਦੇ ਦਰਸ਼ਨ ਕਰਨ ਲਈ ਸੰਗਤਾਂ ’ਚ ਭਾਰੀ ਉਤਸ਼ਾਹ ਪਾਇਆ ਗਿਆ। ਹਨੂੰਮਾਨਗੜ੍ਹ ਤੋਂ ਬਾਅਦ ਨਗਰ ਕੀਰਤਨ ਆਪਣੇ ਅਗਲੇ ਪੜਾਅ ਸ਼੍ਰੀਗੰਗਾਨਗਰ ਲਈ ਰਵਾਨਾ ਹੋ ਗਿਆ।

ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਿਪਤ 1 ਅਗਸਤ ਤੋਂ ਆਰੰਭ ਹੋਇਆ ਨਗਰ ਕੀਰਤਨ ਕਰੀਬ ਤਿੰਨ ਮਹੀਨੇ ਤੱਕ ਵੱਖ-ਵੱਖ ਸੂਬਿਆਂ 'ਚੋਂ ਗੁਜ਼ਰ ਰਿਹਾ ਹੈ। ਭਾਰਤ ਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਤੋਂ ਬਾਅਦ ਪਾਕਿਸਤਾਨ ਤੋਂ ਚੱਲਿਆ ਇਹ ਕੌਮਾਂਤਰੀ ਨਗਰ ਕੀਰਤਨ ਸੁੱਖ-ਸ਼ਾਂਤੀ ਦਾ ਸੰਦੇਸ਼ ਦੇ ਰਿਹਾ ਹੈ। ਭਾਰਤ -ਪਾਕਿ ਦੀ ਵੰਡ ਮਗਰੋਂ ਪਹਿਲੀ ਵਾਰ ਕਿਸੇ ਨਗਰ ਕੀਰਤਨ ਨੇ ਕੌਮਾਂਤਰੀ ਸਰਹੱਦ ਪਾਰ ਕੀਤੀ ਹੈ। ਇਹ ਕੌਮਾਂਤਰੀ ਨਗਰ ਕੀਰਤਨ 3 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਵੇਗਾ।

ਇਹ ਵੀ ਪੜੋ- 550ਵਾਂ ਪ੍ਰਕਾਸ਼ ਪੁਰਬ: ਰੰਧਾਵਾ ਅਤੇ ਚੰਨੀ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ

ABOUT THE AUTHOR

...view details