ਚੰਡੀਗੜ੍ਹ: ਸਾਬਕਾ ਮੰਤਰੀ ਨਵਜੋਤ ਸਿੱਧੂ ਨੂੰ ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਸ਼ਾਮਲ ਹੋਣ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਸੱਦਾ ਆ ਗਿਆ ਹੈ। ਪਹਿਲਾਂ ਤਾਂ ਚਰਚਾ ਸੀ ਕਿ ਉਹ ਪਾਕਿ ਜਾਣਗੇ ਪਰ ਹੁਣ ਉਨ੍ਹਾਂ ਨੂੰ ਰਸਮੀ ਤੌਰ ਉੱਤੇ ਪਾਕਿ ਵੱਲੋਂ ਭੇਜਿਆ ਸੱਦਾ ਮਿਲ ਗਿਆ ਹੈ।
ਚਿੱਠੀ ਚਿੱਠੀ ਤਾਂ ਹਰ ਕੋਈ ਲਿਖਦਾ ਪਰ ਮੇਰਾ ਯਾਰ ਇਮਰਾਨ ਖ਼ਾਨ... - ਨਵਜੋਤ ਸਿੱਧੂ
ਨਵਜੋਤ ਸਿੱਧੂ ਨੂੰ ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਸ਼ਾਮਲ ਹੋਣ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਸੱਦਾ ਆ ਗਿਆ ਹੈ।
ਸਿੱਧੂ ਨੂੰ ਪਾਕਿਸਤਾਨ ਤੋਂ ਆਇਆ ਸੱਦਾ
ਦਰਅਸਲ ਕੁੱਝ ਦਿਨ ਪਹਿਲਾਂ ਚਰਚਾ ਸੀ ਕਿ ਸਿੱਧੂ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਤੋਂ ਸੱਦਾ ਆਇਆ ਹੈ ਜਿਸ ਤੋਂ ਬਾਅਦ ਸਿੱਧੂ ਨੇ ਵਿਦੇਸ਼ ਮੰਤਰਾਲੇ ਅਤੇ ਪੰਜਾਬ ਸਰਕਾਰ ਕੋਲੋਂ ਪਾਕਿਸਤਾਨ ਜਾਣ ਲਈ ਇਜਾਜ਼ਤ ਮੰਗੀ ਸੀ।
ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਣ ਵਾਲਿਆਂ ਲਈ ਪ੍ਰਵਾਨਗੀ ਲਾਜ਼ਮੀ ਕਰ ਦਿੱਤੀ ਗਈ ਹੈ। ਹੁਣ ਵੇਖਣਾ ਹੋਵੇਗਾ ਕਿ ਸਿੱਧੂ ਨੂੰ ਪਾਕਿ ਜਾਣ ਲਈ ਪ੍ਰਵਾਨਗੀ ਮਿਲਦੀ ਹੈ ਜਾਂ ਨਹੀਂ।