ਪੀ. ਚਿਦੰਬਰਮ ਨੂੰ ਗ੍ਰਿਫ਼ਤਾਰ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੀ CBI ਟੀਮ - CBI team arrives at P Chidambaram house
21:02 August 21
ਪੀ. ਚਿਦੰਬਰਮ ਨੂੰ ਗ੍ਰਿਫ਼ਤਾਰ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੀ CBI ਟੀਮ
ਨਵੀਂ ਦਿੱਲੀ: ਆਈ.ਐਨ.ਐਕਸ ਮੀਡੀਆ ਕੇਸ ਵਿੱਚ ਗ੍ਰਿਫ਼ਤਾਰੀ ਦੇ ਖ਼ਤਰੇ ਦਾ ਸਾਹਮਣਾ ਕਰ ਰਹੇ ਕਾਂਗਰਸ ਦੇ ਸੀਨੀਅਰ ਆਗੂ ਪੀ. ਚਿਦੰਬਰਮ ਨੇ ਅੱਜ ਸ਼ਾਮ ਕਾਂਗਰਸ ਦਫ਼ਤਰ 'ਚ ਪ੍ਰੈਸ ਕਾਨਫਰੰਸ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਮੈਨੂੰ ਫਸਾਇਆ ਜਾ ਰਿਹਾ ਹੈ। ਕਾਨਫਰੰਸ ਖ਼ਤਮ ਹੋਣ ਤੋਂ ਬਾਅਦ ਚਿਦੰਬਰਮ ਆਪਣੇ ਘਰ ਆ ਗਏ। ਹੁਣ ਸੀਬੀਆਈ ਦੀ ਟੀਮ ਉਨ੍ਹਾਂ ਦੇ ਘਰ ਪਹੁੰਚੀ ਹੈ। ਸੁਤਰਾਂ ਮੁਤਾਬਕ ਪੀ. ਚਿਦੰਬਰਮ ਦੀ ਗ੍ਰਿਫ਼ਤਾਰੀ ਅੱਜ ਹੀ ਹੋ ਸਕਦੀ ਹੈ।
ਕਾਂਗਰਸ ਦਫ਼ਤਰ ਵਿੱਚ ਪੀ ਚਿਦੰਬਰਮ ਨੇ ਕਿਹਾ ਕਿ ਆਈ ਐਨਐਕਸ ਮੀਡੀਆ ਕੇਸ ਵਿੱਚ ਉਨ੍ਹਾਂ ਉੱਤੇ ਕੋਈ ਵੀ ਆਰੋਪ ਨਹੀਂ ਹਨ। ਚਿਦੰਬਰਮ ਨੇ ਕਿਹਾ ਕਿ ਇਸ ਮਾਮਲੇ ਵਿੱਚ ਮੇਰੇ ਪਰਿਵਾਰ 'ਤੇ ਕੋਈ ਵੀ ਚਾਰਜਸ਼ੀਟ ਨਹੀਂ ਹੈ।
ਦੱਸਦਈਏ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੀ ਚਿਦੰਬਰਮ ਨੂੰ ਹਿਰਾਸਤ ਵਿੱਚ ਲੈਣ ਲਈ ਲੁਕਆਊਟ ਨੋਟਿਸ ਜਾਰੀ ਕੀਤਾ ਹੈ। ਦੱਸ ਦੇਈਏ ਕਿ ਸੀਬੀਆਈ ਪਹਿਲਾਂ ਹੀ ਇਹ ਨੋਟਿਸ ਜਾਰੀ ਕਰ ਚੁੱਕੀ ਹੈ। ਇਥੇ, ਪੀ ਚਿਦੰਬਰਮ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਅਗਾਊਂ ਜ਼ਮਾਨਤ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਦੀ ਮਿਤੀ ਤੈਅ ਕੀਤੀ ਹੈ।