ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਆਈਐਨਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ਵਿੱਚ ਜ਼ਮਾਨਤ ਦੇਣ ਦੇ ਫ਼ੈਸਲੇ ’ਤੇ ਨਜ਼ਰਸਾਨੀ ਕਰਨ ਲਈ ਦਾਇਰ ਪਟੀਸ਼ਨ ਖਾਰਜ ਕਰ ਦਿੱਤੀ ਹੈ।
ਸੁਪਰੀਮ ਕੋਰਟ ਨੇ ਪਿਛਲੇ ਸਾਲ 22 ਅਕਤੂਬਰ ਨੂੰ ਇਸ ਮਾਮਲੇ ਵਿੱਚ ਚਿਦੰਬਰਮ ਨੂੰ ਜ਼ਮਾਨਤ ਦਿੱਤੀ ਸੀ। ਕੋਰਟ ਨੇ ਕਿਹਾ ਸੀ ਕਿ ਨਾ ਤਾਂ ਚਿੰਦਬਰਮ 'ਫਲਾਈਟ ਰਿਸਕ' 'ਤੇ ਹਨ ਅਤੇ ਨਾ ਹੀ ਉਨ੍ਹਾਂ ਦੇ ਸੁਣਵਾਈ ਤੋਂ ਫ਼ਰਾਰ ਹੋਣ ਦੀ ਸੰਭਾਵਨਾ ਹੈ।