ਨਵੀਂ ਦਿੱਲੀ: ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਖ਼ਿਲਾਫ਼ ਮੁਹੰਮਦ ਮੁਸਤਫ਼ਾ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਗਈ ਪਟੀਸ਼ਨ ਨੂੰ ਵਾਪਿਸ ਲੈ ਲਿਆ ਹੈ। ਇਸ ਸਬੰਧੀ ਮੁਸਤਫ਼ਾ ਦੇ ਵਕੀਲ ਨੇ ਵੀਡੀਓ ਜਾਰੀ ਕਰ ਜਾਣਕਾਰੀ ਦਿੱਤੀ ਕਿ ਉਹ ਹਾਈ ਕੋਰਟ ਦੇ ਅੰਤਰਿਮ ਅਦੇਸ਼ ਦੇ ਖ਼ਿਲਾਫ਼ ਸੁਪਰੀਮ ਕੋਰਟ ਗਏ ਸੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਜਾਣ ਦਾ ਮੰਤਵ ਇਹ ਸੀ ਕਿ ਇਸ ਮਾਮਲੇ ਨੂੰ ਲਟਕਾਇਆ ਨਹੀਂ ਜਾਣਾ ਚਾਹੀਦਾ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ ਅਟਾਰਨੀ ਜਨਰਲ ਕੇ.ਕੇ. ਵੇਣੂਗੋਪਾਲ ਨੇ ਪੇਸ਼ ਹੋ ਕੇ ਸੁਪਰੀਮ ਕੋਰਟ ਨੂੰ ਇਹ ਸਪੱਸ਼ਟ ਕਰ ਦਿੱਤਾ ਕਿ ਇਸ ਮਾਮਲੇ ਦੀ ਸੁਣਵਾਈ 26 ਫਰਵਰੀ ਨੂੰ ਹੋਵੇਗੀ, ਜਿਸ ਕਾਰਨ ਉਨ੍ਹਾਂ ਵੱਲੋਂ ਆਪਣੀ ਪਟੀਸ਼ਨ ਵਾਪਸ ਲੈ ਲਈ ਗਈ ਹੈ।