ਪੰਜਾਬ

punjab

ISIS ਨੇ ਲਈ ਦੱਖਣੀ ਕਸ਼ਮੀਰ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ

By

Published : Apr 8, 2020, 10:17 AM IST

ਅੱਤਵਾਦੀ ਸੰਗਠਨ ਆਈਐਸਆਈਐਸ ਨੇ ਅਨੰਤਨਾਗ ਵਿੱਚ ਹੋਏ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਲਈ ਹੈ ਜਿਸ ਵਿੱਚ ਸੀਆਰਪੀਐਫ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਅਤੇ ਇੱਕ ਹੋਰ ਜ਼ਖਮੀ ਹੋ ਗਿਆ।

ਫ਼ੋਟੋ।
ਫ਼ੋਟੋ।

ਸ੍ਰੀਨਗਰ: ਇਸਲਾਮਿਕ ਸਟੇਟ ਦੇ ਅੱਤਵਾਦੀ ਸਮੂਹ ਨੇ ਮੰਗਲਵਾਰ ਨੂੰ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਸੀਆਰਪੀਐਫ ਦੀ ਗਸ਼ਤ ਕਰ ਰਹੀ ਪਾਰਟੀ ਉੱਤੇ ਹੋਏ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਜਿਸ ਵਿੱਚ ਇੱਕ ਜਵਾਨ ਸ਼ਹੀਦ ਹੋ ਗਿਆ ਹੈ ਅਤੇ ਇੱਕ ਹੋਰ ਜ਼ਖਮੀ ਹੈ।

ਅੱਤਵਾਦੀ ਸੰਗਠਨ ਨੇ ਹਮਲੇ ਦੇ ਕੁਝ ਘੰਟਿਆਂ ਵਿੱਚ ਹੀ ਆਪਣੀ ਇੱਕ ਨਿਊਜ਼ ਏਜੰਸੀ 'ਤੇ ਇਹ ਦਾਅਵਾ ਕੀਤਾ ਹੈ। ਆਪਣੇ ਦਾਅਵੇ ਵਿਚ ਅੱਤਵਾਦੀ ਸੰਗਠਨ ਨੇ ਕਿਹਾ ਗਿਆ ਹੈ ਕਿ ਖਲੀਫਾ ਸਿਪਾਹੀਆਂ ਨੇ ਕਸ਼ਮੀਰ ਦੇ ਖੇਤਰ ਬਿਜਬੇਹਰਾ ਵਿੱਚ ਭਾਰਤੀ ਪੁਲਿਸ ਦੇ ਇਕੱਠ ਨੂੰ ਨਿਸ਼ਾਨਾ ਬਣਾਇਆ। ਸ਼੍ਰੀਨਗਰ ਤੋਂ 42 ਕਿਲੋਮੀਟਰ ਦੀ ਦੂਰੀ 'ਤੇ ਮੰਗਲਵਾਰ ਸ਼ਾਮ ਨੂੰ ਬਿਜਬੇਹਰਾ 'ਚ ਵਾਪਰੀ ਇਸ ਘਟਨਾ 'ਚ ਹੈਡ ਕਾਂਸਟੇਬਲ ਸ਼ਿਵ ਲਾਲ ਨੀਤਮ ਦੀ ਮੌਤ ਹੋ ਗਈ।

ਅਧਿਕਾਰੀਆਂ ਨੇ ਦੱਸਿਆ ਕਿ ਸ਼ਾਮ ਕਰੀਬ 5:50 ਵਜੇ ਇੱਕ ਵਿਅਕਤੀ ਨੇ ਖੇਤਰ ਦੇ ਗੋਰੀਵਾਨ ਚੌਕ ਵਿਖੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਦੀ ਗਸ਼ਤ ਕਰ ਰਹੀ ਪਾਰਟੀ 'ਤੇ ਇੱਕ ਗ੍ਰਨੇਡ ਸੁੱਟਿਆ ਅਤੇ ਫਰਾਰ ਹੋ ਗਏ। ਜਦ ਕਿ ਪਹਿਲਾਂ ਇਹ ਦੱਸਿਆ ਗਿਆ ਸੀ ਕਿ ਜਵਾਨਾਂ ਨੂੰ ਸੱਟਾਂ ਲੱਗੀਆਂ ਹਨ, ਅਧਿਕਾਰੀਆਂ ਨੇ ਬਾਅਦ ਵਿੱਚ ਕਿਹਾ ਕਿ ਗ੍ਰਨੇਡ ਫਟਿਆ ਨਹੀਂ ਸੀ। ਉਨ੍ਹਾਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਫ਼ੌਜਾਂ 'ਤੇ ਫਾਇਰਿੰਗ ਕੀਤੀ ਅਤੇ ਸੀਆਰਪੀਐਫ ਦੇ ਦੋ ਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਨੀਤਮ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ABOUT THE AUTHOR

...view details