ਨਵੀਂ ਦਿੱਲੀ: ਇਸਲਾਮਾਬਾਦ ਹਾਈ ਕੋਰਟ ਦਾ ਕਹਿਣਾ ਹੈ ਕਿ ਭਾਰਤੀ ਅਧਿਕਾਰੀਆਂ ਨੂੰ ਕੁਲਭੂਸ਼ਣ ਜਾਧਵ ਲਈ ਵਕੀਲ ਨਿਯੁਕਤ ਕਰਨ ਲਈ ਇਕ ਹੋਰ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਪਾਕਿਸਤਾਨ ਸਰਕਾਰ ਦੀ ਅਪੀਲ 'ਤੇ ਅਦਾਲਤ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਉਹ ਜਾਧਵ ਲਈ ਵਕੀਲ ਕਰਨ ਦੀ ਬਜਾਏ ਇਕ ਵਾਰ ਮੁੜ ਭਾਰਤ ਨਾਲ ਸੰਪਰਕ ਕਰੇ।
ਪਾਕਿਸਤਾਨ ਦੇ ਕਾਨੂੰਨ ਮੰਤਰਾਲੇ ਵੱਲੋਂ ਦਾਇਰ ਪਟੀਸ਼ਨ ਉੱਤੇ ਸੋਮਵਾਰ ਨੂੰ ਇਸਲਾਮਾਬਾਦ ਹਾਈ ਕੋਰਟ ਵਿੱਚ ਸੁਣਵਾਈ ਕੀਤੀ ਜਾ ਰਹੀ ਸੀ, ਜਿਸ ਵਿੱਚ ਕੁਲਭੂਸ਼ਣ ਜਾਧਵ ਖਿਲਾਫ ਕਾਨੂੰਨੀ ਕਾਰਵਾਈ ਲਈ ਇੱਕ ਪਾਰਟੀ ਨਿਯੁਕਤ ਕਰਨ ਦੀ ਅਪੀਲ ਕੀਤੀ ਗਈ ਸੀ। ਪਾਕਿ ਸਰਕਾਰ ਨੇ ਅਦਾਲਤ ਵਿੱਚ ਅਪੀਲ ਦਾਇਰ ਕੀਤੀ ਸੀ ਕਿ ਭਾਰਤ ਨੇ ਇਸ ਕੇਸ ਵਿੱਚ ਜਾਧਵ ਨੂੰ ਕੋਈ ਵਕੀਲ ਮੁਹੱਈਆ ਨਹੀਂ ਕਰਵਾਇਆ ਹੈ।