ਨਵੀਂ ਦਿੱਲੀ: ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈਯੂਐਮਐਲ) ਨੇ ਨਾਗਰਿਕਤਾ ਸੋਧ ਬਿੱਲ, 2019 ਦੇ ਵਿਰੁੱਧ ਵੀਰਵਾਰ ਨੂੰ ਸੁਪਰੀਮ ਕੋਰਟ ਵਿੱਚ ਇੱਕ ਰਿੱਟ ਪਟੀਸ਼ਨ ਦਾਇਰ ਕੀਤੀ, ਜਿਸ ਨੂੰ ਸੰਸਦ ਦੇ ਦੋਵੇਂ ਸਦਨਾਂ ਨੇ ਪਾਸ ਕਰ ਦਿੱਤਾ ਹੈ।
ਲੋਕ ਸਭਾ ਦੇ ਸੰਸਦ ਮੈਂਬਰ ਕੁਨਾਲੀਕੁੱਟੀ ਪੀਕੇ, ਨਵਾਸ ਕਾਨੀ, ਈਟੀ ਮੁਹੰਮਦ ਬਸ਼ੀਰ ਅਤੇ ਆਈਯੂਐਮਐਲ ਦੇ ਰਾਜ ਸਭਾ ਮੈਂਬਰ ਅਬਦੁੱਲ ਵਹਾਬ ਸਮੇਤ ਚਾਰ ਪਟੀਸ਼ਨਰਾਂ ਨੇ ਪਟੀਸ਼ਨ ਦਾਇਰ ਕੀਤੀ।
ਉੱਤਰ-ਪੂਰਬੀ ਰਾਜਾਂ ਵਿੱਚ ਵਿਰੋਧੀ ਪਾਰਟੀਆਂ ਅਤੇ ਸਥਾਨਕ ਲੋਕ CAB ਦੇ ਪਾਸ ਹੋਣ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਹਨ। ਰਾਜ ਸਭਾ ਵਿੱਚ CAB ਦੇ ਪਾਸ ਹੋਣ ਤੋਂ ਬਾਅਦ ਹੋਏ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਅਸਮ ਦੇ ਕੁੱਝ ਜ਼ਿਲ੍ਹਿਆਂ ਵਿੱਚ ਅਣਮਿੱਥੇ ਸਮੇਂ ਲਈ ਕਰਫਿਊ ਲਗਾ ਦਿੱਤਾ ਗਿਆ ਹੈ।