ਸ੍ਰੀਨਗਰ: ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿੱਚ ਸੁਰੱਖਿਆ ਬਲਾਂ ਅਤੇ ਸ਼ੱਕੀ ਅੱਤਵਾਦੀਆਂ ਵਿਚਕਾਰ ਮੁਠਭੇੜ ਜਾਰੀ ਹੈ। ਹੁਣ ਤੱਕ ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ।
ਜਾਣਕਾਰੀ ਮੁਤਾਬਕ ਪੁਲਿਸ ਅਤੇ ਸੁਰੱਖਿਆ ਬਲ ਸ਼ੋਪੀਆਂ ਦੇ ਪਿੰਜੋਰਾ ਖੇਤਰ ਵਿੱਚ ਕਾਰਵਾਈ ਕਰ ਰਹੇ ਹਨ। ਕਸ਼ਮੀਰ ਜ਼ੋਨ ਦੀ ਪੁਲਿਸ ਨੇ ਇਹ ਜਾਣਕਾਰੀ ਦਿੱਤੀ।