ਨਵੀਂ ਦਿੱਲੀ: ਸਾਬਕਾ ਕੇਂਦਰੀ ਮੰਤਰੀ ਜੇਪੀ ਨੱਡਾ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਚੁਣੇ ਗਏ ਹਨ। ਭਾਜਪਾ ਸੰਸਦੀ ਬੋਰਡ ਦੀ ਬੈਠਕ 'ਚ ਜੇਪੀ ਨੱਡਾ ਦੇ ਨਾਂਅ ਦੀ ਚੋਣ ਕੀਤੀ ਗਈ। ਹਾਲਾਂਕਿ ਮੋਦੀ ਸਰਕਾਰ ਦੇ ਪਹਿਲੇ ਕਾਰਜਕਾਲ ਦੌਰਾਨ ਜੇਪੀ ਨੱਡਾ ਭਾਜਪਾ ਪ੍ਰਧਾਨ ਦੇ ਅਹੁਦੇ ਦੀ ਦੌੜ 'ਚ ਸ਼ਾਮਲ ਸਨ ਪਰ ਉਸ ਸਮੇਂ ਅਮਿਤ ਸ਼ਾਹ ਨੂੰ ਭਾਜਪਾ ਦਾ ਕੌਮੀ ਪ੍ਰਧਾਨ ਬਣਾਇਆ ਗਿਆ ਸੀ।
ਜੇਪੀ ਨੱਡਾ ਬਣੇ ਭਾਜਪਾ ਦੇ ਕਾਰਜਕਾਰੀ ਪ੍ਰਧਾਨ - ਸੀਨੀਅਰ ਆਗੂ
ਜੇਪੀ ਨੱਡਾ ਨੂੰ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਬਣਾਏ ਜਾਣ ਦੀ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਸ਼ਾਮ ਨੂੰ ਦਿੱਤੀ।
ਜੇਪੀ ਨੱਡਾ
ਨੱਡਾ ਨੂੰ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਬਣਾਏ ਜਾਣ ਦੀ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਦੀ ਸ਼ਾਮ ਨੂੰ ਦਿੱਤੀ। ਰਾਜਨਾਥ ਸਿੰਘ ਨੇ ਕਿਹਾ ਕਿ ਭਾਜਪਾ ਦੇ ਸੰਸਦੀ ਬੋਰਡ ਨੇ ਜੇਪੀ ਨੱਡਾ ਨੂੰ ਕਾਰਜਕਾਰੀ ਪ੍ਰਧਾਨ ਚੁਣਿਆ ਹੈ।
Last Updated : Jun 18, 2019, 7:21 AM IST