ਚੰਡੀਗੜ੍ਹ: ਬਲਾਤਕਾਰ ਤੇ ਕਤਲ ਦੇ ਦੋਸ਼ 'ਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਤਰਫੋਂ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੈਰੋਲ ਲਈ ਅਰਜ਼ੀ ਦਿੱਤੀ ਗਈ ਸੀ ਜਿਸ ਨੂੰ ਨਾ-ਮਨਜ਼ੂਰ ਕਰ ਦਿੱਤਾ ਗਿਆ ਹੈ। ਰਾਮ ਰਹੀਮ ਦੀ ਪਤਨੀ ਹਰਜੀਤ ਕੌਰ ਨੇ ਆਪਣੇ ਪਤੀ ਲਈ ਪੈਰੋਲ ਦੀ ਮੰਗ ਕਰਦਿਆਂ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਸੀ।
ਉਨ੍ਹਾਂ ਅਰਜ਼ੀ ਵਿੱਚ ਕਿਹਾ ਹੈ ਕਿ ਰਾਮ ਰਹੀਮ ਦੀ 85 ਸਾਲਾ ਮਾਂ ਨਸੀਬ ਕੌਰ ਬੀਮਾਰ ਹੈ। ਇਸ ਲਈ ਉਨ੍ਹਾਂ ਨੂੰ ਪੈਰੋਲ 'ਤੇ ਬਾਹਰ ਆਉਣ ਦਿੱਤਾ ਜਾਵੇ। ਹਰਜੀਤ ਕੌਰ ਨੇ ਅਰਜ਼ੀ 'ਚ ਕਿਹਾ, "ਰਾਮ ਰਹੀਮ ਦੀ ਮਾਂ ਬਿਮਾਰ ਹੈ ਤੇ ਉਹ ਚਾਹੁੰਦੇ ਹਨ ਕਿ ਇਲਾਜ ਦੌਰਾਨ ਉਨ੍ਹਾਂ ਦਾ ਪੁਤਰ ਨਾਲ ਰਹੇ।"