ਪੰਜਾਬ

punjab

ETV Bharat / bharat

ਜੈਸ਼-ਏ-ਮੁਹੰਮਦ ਦੇ ਇੱਕ ਪੱਤਰ ਨੇ ਮਚਾਇਆ ਹੜਕੰਪ, ਅਲਰਟ ਜਾਰੀ - ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ

ਅੱਤਵਾਦੀ ਜਥੇਬੰਦੀ ਜੈਸ਼-ਏ-ਮੁਹੰਮਦ ਨੇ ਇੱਕ ਪੱਤਰ ਰਾਹੀਂ ਮੁੰਬਈ, ਚੇਨਈ ਅਤੇ ਬੈਂਗਲੁਰੂ ਸਣੇ ਦੇਸ਼ ਦੇ ਕਈ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਹੈ। ਜੈਸ਼ ਦੇ ਕਮਾਂਡਰ ਰੇਲਵੇ ਸਟੇਸ਼ਨ ਤੋਂ ਇਲਾਵਾ ਧਾਰਮਕ ਸਥਾਨਾਂ ਨੂੰ ਵੀ ਨਿਸ਼ਾਨਾਂ ਬਣਾ ਸਕਦੇ ਹਨ।

ਫ਼ੋਟੋ

By

Published : Sep 16, 2019, 3:11 PM IST

ਨਵੀਂ ਦਿੱਲੀ: ਜੰਮੂ-ਕਸ਼ਮੀਰ ਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਪਾਕਿਸਤਾਨ ਦੇ ਅੱਤਵਾਦੀ ਭਾਰਤ 'ਚ ਇੱਕ ਵਾਰ ਫਿਰ ਕਿਸੇ ਨਾਪਾਕ ਸਾਜਿਸ਼ ਨੂੰ ਅੰਜਾਮ ਦੇਣ ਦੀ ਫ਼ਿਰਾਕ 'ਚ ਹਨ।
ਅੱਤਵਾਦੀ ਜਥੇਬੰਦੀ ਜੈਸ਼-ਏ-ਮੁਹੰਮਦ ਨੇ ਕਥਿਤ ਤੌਰ 'ਤੇ ਇੱਕ ਪੱਤਰ ਜਾਰੀ ਕੀਤਾ ਹੈ। ਪੱਤਰ ਰਾਹੀਂ ਜੈਸ਼ ਨੇ ਮੁੰਬਈ, ਚੇਨਈ ਅਤੇ ਬੰਗਲੌਰ ਸਣੇ ਦੇਸ਼ ਦੇ ਕਈ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਹੈ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਜੈਸ਼ ਦੇ ਕਮਾਂਡਰ ਰੇਲਵੇ ਸਟੇਸ਼ਨ ਤੋਂ ਇਲਾਵਾ ਧਾਰਮਿਕ ਸਥਾਨਾਂ ਨੂੰ ਵੀ ਨਿਸ਼ਾਨਾਂ ਬਣਾ ਸਕਦੇ ਹਨ।
ਖ਼ਬਰਾਂ ਮੁਤਾਬਕ ਹਰਿਆਣਾ ਦੇ ਰੋਹਤਕ ਰੇਲਵੇ ਸੁਪਰਡੈਂਟ ਨੂੰ 14 ਸਤੰਬਰ ਨੂੰ ਇੱਕ ਪੱਤਰ ਮਿਲਿਆ ਸੀ, ਜਿਸ ਵਿੱਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਜਥੇਬੰਦੀ ਨੇ ਦੇਸ਼ ਦੇ ਕਈ ਹਿੱਸਿਆਂ 'ਚ ਦਹਿਸ਼ਤ ਫੈਲਾਉਣ ਦੀ ਧਮਕੀ ਦਿੱਤੀ ਹੈ। ਰੋਹਤਕ ਦੇ ਇੱਕ ਕਰਮਚਾਰੀ ਨੇ ਦੱਸਿਆ ਕਿ ਪੱਤਰ ਹਿੰਦੀ 'ਚ ਲਿਖਿਆ ਸੀ ਅਤੇ ਮਸੂਦ ਅਜ਼ਹਰ ਦੇ ਪੱਤਰ ਦੇ ਦਸਤਖ਼ਤ ਸਨ। ਧਮਕੀ ਤੋਂ ਬਾਅਦ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਸੁਰੱਖਿਆ ਏਜੰਸੀਆਂ ਨੇ ਸੁਰੱਖਿਆ ਨੂੰ ਲੈ ਕੇ ਪੂਰੀ ਤਰ੍ਹਾਂ ਸਰਗਰਮ ਹਨ।
ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਦੇ ਕਠੂਆ 'ਚ ਪੁਲਿਸ ਨੇ ਜੇਸ਼-ਏ-ਮੁਹੰਮਦ ਦੇ 3 ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ।

ABOUT THE AUTHOR

...view details