ਨਵੀਂ ਦਿੱਲੀ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਸਾਬਕਾ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਸ਼ੁਰੂ ਕੀਤੇ ਗਏ ਯੂ-ਟਿਊਬ ਚੈਨਲ ਲਈ ਉਨ੍ਹਾਂ ਨੂੰ ਸ਼ੁਭ ਇੱਛਾਵਾਂ ਦਿੱਤੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਹੋਰ ਮੁੱਦਿਆਂ 'ਤੇ ਵੀ ਆਪਣੀ ਗੱਲ ਰੱਖੀ ਹੈ।
ਨਵਜੋਤ ਸਿੱਧੂ ਨੇ ਆਪਣਾ 'ਜਿੱਤੇਗਾ ਪੰਜਾਬ' ਨਾਮ ਦਾ ਯੂ-ਟਿਊਬ ਚੈਨਲ ਸ਼ੁਰੂ ਕੀਤਾ ਹੈ।ਸੁਨੀਲ ਜਾਖੜ ਨੇ ਉਨ੍ਹਾਂ ਨੂੰ ਸ਼ੁਭ ਇੱਛਾਵਾਂ ਦਿੱਤੀਆਂ ਹਨ। ਉਨ੍ਹਾਂ ਆਖਿਆ ਕਿ ਆਮ ਲੋਕਾਂ ਨਾਲ ਜੁੜਣ ਦਾ ਇਹ ਬਹੁਤ ਹੀ ਚੰਗਾ ਉਪਰਾਲਾ ਹੈ ।
ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ਬਾਰੇ ਗੱਲ ਕਰਦੇ ਹੋਏ ਜਾਖੜ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਬਹੁਤ ਹੀ ਸਨਮਾਨ ਦਿੱਤਾ ਹੈ। ਜੇਕਰ ਕਿਸੇ ਵਿਧਾਇਕ ਨੂੰ ਸਰਕਾਰ ਨਾਲ ਕੋਈ ਸ਼ਿਕਾਇਤ ਹੈ ਤਾਂ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਆਪਣੀ ਗੱਲ ਕਰ ਸਕਦਾ ਹੈ।