ਨਵੀਂ ਦਿੱਲੀ: ਜਾਮੀਆ ਮਿਲੀਆ ਇਸਲਾਮੀਆ ਵਿਚ, 15 ਦਸੰਬਰ ਨੂੰ ਲਾਇਬ੍ਰੇਰੀ ਵਿਚ ਦਾਖ਼ਲ ਹੋ ਕੇ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ 'ਤੇ ਕਾਫ਼ੀ ਹੰਗਾਮਾ ਹੋਇਆ ਸੀ। ਉੱਥੇ ਹੀ 2 ਮਹੀਨਿਆਂ ਬਾਅਦ, ਜਾਮੀਆ ਤਾਲਮੇਲ ਕਮੇਟੀ (ਜੇਸੀਸੀ) ਨੇ ਇੱਕ ਵੀਡੀਓ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਇਹ ਵੇਖਿਆ ਜਾ ਸਕਦਾ ਹੈ, ਕਿ ਪੁਲਿਸ ਲਾਇਬ੍ਰੇਰੀ ਵਿੱਚ ਪੜ੍ਹ ਰਹੇ ਵਿਦਿਆਰਥੀਆਂ ‘ਤੇ ਲਾਠੀਚਾਰਜ ਕਰ ਰਹੀ ਹੈ।
ਦੱਸ ਦੇਈਏ ਕਿ ਪੁਲਿਸ ਦੀ ਇਸ ਕਾਰਵਾਈ ਨੂੰ ਲੈ ਕੇ ਪਿਛਲੇ 2 ਮਹੀਨਿਆਂ ਤੋਂ ਵਿਦਿਆਰਥੀ ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਕਰ ਰਹੇ ਹਨ। ਅਜੇ ਤੱਕ ਇਸ ਵੀਡੀਓ ਦੇ ਸੰਬੰਧ ਵਿੱਚ ਜਾਮੀਆ ਪ੍ਰਸ਼ਾਸਨ ਨੇ ਕੋਈ ਪੁਸ਼ਟੀ ਨਹੀਂ ਕੀਤੀ ਹੈ।
ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਘਟਨਾ 15 ਦਸੰਬਰ ਨੂੰ ਵਾਪਰੀ ਸੀ, ਜਦੋਂ ਪੁਲਿਸ ਸੀਏਏ ਅਤੇ ਐਨਆਰਸੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਕਾਰਵਾਈ ਕਰ ਰਹੀ ਸੀ ‘ਤੇ ਲਾਠੀਚਾਰਜ ਕੀਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਜਾਮੀਆ ਦੇ ਵਿਦਿਆਰਥੀ ਜਾਮੀਆ ਪ੍ਰਸ਼ਾਸਨ ਤੋਂ ਲਗਾਤਾਰ ਕਾਰਵਾਈ ਦੀ ਮੰਗ ਕਰ ਰਹੇ ਹਨ।
ਇਸ ਦੇ ਨਾਲ ਹੀ ਵਾਇਰਲ ਹੋ ਰਹੀ ਇਸ ਵੀਡੀਓ ਦੇ ਸੰਬੰਧ ਵਿੱਚ ਓਖਲਾ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਅਮਾਨਤੁੱਲਾਹ ਖ਼ਾਨ ਨੇ ਟਵੀਟ ਕਰਕੇ ਕਿਹਾ ਕਿ-
15 ਦਸੰਬਰ ਨੂੰ ਜਾਮੀਆ ਮਿਲੀਆ ਇਸਲਾਮੀਆ ਦੀ ਲਾਇਬ੍ਰੇਰੀ ਵਿਚ ਦਾਖ਼ਲ ਹੋ ਕੇ ਪੁਲਿਸ ਨੇ ਜਾਮੀਆ ਦੇ ਵਿਦਿਆਰਥੀਆਂ 'ਤੇ ਜੋ ਲਾਠੀਚਾਰਜ ਕੀਤਾ ਸੀ, ਉਸ ਦੀਆਂ ਕੁਝ ਤਸਵੀਰਾਂ ਵੇਖੀਆਂ ਜਾ ਸਕਦੀਆਂ ਹਨ, ਇਸ 'ਤੇ ਅਮਿਤ ਸ਼ਾਹ ਜੀ ਕੀ ਕਹਿਣਗੇ।