ਜੰਮੂ ਕਸ਼ਮੀਰ: ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਜ਼ਦੂਰਾ ਖੇਤਰ 'ਚ ਸ਼ਨੀਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ 'ਚ ਤਿੰਨ ਅਣਪਛਾਤੇ ਅੱਤਵਾਦੀ ਮਾਰੇ ਗਏ, ਜਦੋਂ ਕਿ ਇਕ ਸਿਪਾਹੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਹੈ।
ਪੁਲਿਸ ਮੁਤਾਬਕ ਜ਼ਦੋਰਾ ਪੂਲ ਵਿੱਚ ਸਰਕਾਰੀ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਗੋਲੀਬਾਰੀ ਵਿੱਚ ਤਿੰਨ ਅਣਪਛਾਤੇ ਅੱਤਵਾਦੀ ਮਾਰੇ ਗਏ ਹਨ ਜਦ ਕਿ ਇਕ ਜ਼ਖਮੀ ਹੋ ਗਿਆ ਹੈ। ਇਲਾਕੇ ਵਿੱਚ ਸਰਚ ਅਭਿਆਨ ਜਾਰੀ ਹੈ।
ਜੋ ਤਿੰਨ ਅੱਤਵਾਦੀ ਮਾਰੇ ਗਏ ਹਨ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ। ਅਧਿਕਾਰੀ ਨੇ ਦੱਸਿਆ ਕਿ ਇੱਕ ਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਸੀ ਜਿਸ ਨੂੰ ਇਲਾਜ ਲਈ 92 ਬੇਸ ਹਸਪਤਾਲ ਸ੍ਰੀਨਗਰ ਭੇਜਿਆ ਗਿਆ ਹੈ।
ਇਸ ਤੋਂ ਪਹਿਲਾਂ, ਇਕ ਅਧਿਕਾਰੀ ਨੇ ਦੱਸਿਆ ਕਿ ਪੁਲਿਸ, ਫ਼ੌਜ ਦੀ 50 ਆਰਆਰ ਅਤੇ ਸੀਆਰਪੀਐਫ ਦੀ ਸਾਂਝੀ ਟੀਮ ਨੇ ਖੇਤਰ ਵਿਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖਾਸ ਜਾਣਕਾਰੀ 'ਤੇ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਮੁਹਿੰਮ ਚਲਾਈ।
ਉੇਨ੍ਹਾਂ ਕਿਹਾ ਕਿ ਜਿਵੇਂ ਹੀ ਫੋਰਸਾਂ ਦੀ ਸਾਂਝੀ ਟੀਮ ਸ਼ੱਕੀ ਜਗ੍ਹਾ ਉੱਤੇ ਪਹੁੰਚੀ ਤਾਂ ਲੁਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ 'ਤੇ ਫਾਇਰਿੰਗ ਕਰ ਦਿੱਤੀ। ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਜਿਸ ਵਿੱਚ ਤਿੰਨ ਅੱਤਵਾਦੀ ਮਾਰੇ ਗਏ ਅਤੇ ਇੱਕ ਜਵਾਨ ਗੰਭੀਰ ਜ਼ਖਮੀ ਹੋ ਗਿਆ।