ਪੰਜਾਬ

punjab

ETV Bharat / bharat

ਜੰਮੂ ਕਸ਼ਮੀਰ: ਸੋਪੋਰ 'ਚ ਲਸ਼ਕਰ-ਏ-ਤਾਇਬਾ ਦੇ 4 ਸਾਥੀ ਗ੍ਰਿਫ਼ਤਾਰ

ਬਾਰਾਮੂਲਾ ਦੇ ਸੋਪੋਰ 'ਚ ਸੁਰੱਖਿਆ ਬਲ ਨੇ ਤਲਾਸ਼ੀ ਅਭਿਆਨ ਚਲਾ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਦੇ 4 ਸਾਥੀਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ 'ਤੇ ਘਾਟੀ 'ਚ ਅੱਤਵਾਦੀਆਂ ਦੀ ਮਦਦ ਕਰਨ ਦਾ ਦੋਸ਼ ਲੱਗਿਆ ਹੈ।

ਲਸ਼ਕਰ-ਏ-ਤਾਇਬਾ ਦੇ ਚਾਰ ਸਾਥੀ ਗ੍ਰਿਫ਼ਤਾਰ
ਲਸ਼ਕਰ-ਏ-ਤਾਇਬਾ ਦੇ ਚਾਰ ਸਾਥੀ ਗ੍ਰਿਫ਼ਤਾਰ

By

Published : Jun 24, 2020, 1:19 PM IST

Updated : Jun 24, 2020, 1:45 PM IST

ਬਾਰਾਮੂਲਾ: ਜੰਮੂ ਕਸ਼ਮੀਰ ਦੇ ਸੋਪੋਰ 'ਚ ਸੁਰੱਖਿਆ ਬਲਾਂ ਨੇ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਦੇ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ 'ਤੇ ਘਾਟੀ 'ਚ ਅੱਤਵਾਦੀਆਂ ਦੀ ਮਦਦ ਕਰਨ ਦਾ ਦੋਸ਼ ਲੱਗਿਆ ਹੈ।

ਜੰਮੂ ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਪੋਰ ਪੁਲਿਸ ਨੇ 52 ਰਾਸ਼ਟਰੀ ਰਾਈਫਲ ਅਤੇ ਸੀਆਰਪੀਐਫ ਨਾਲ ਮਿਲ ਪੋਥਕਾ ਮੁਕਾਮ ਅਤੇ ਚਨਪੋਰਾ ਅਥੂਰਾ 'ਚ ਘੇਰਾਬੰਦੀ ਕਰ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਦੌਰਾਨ ਲਸ਼ਕਰ-ਏ-ਤਾਇਬਾ ਦੇ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਅਗਲੀ ਪੜਤਾਲ ਜਾਰੀ ਹੋਣ ਦਾ ਦਾਅਵਾ ਵੀ ਕੀਤਾ ਹੈ।

ਦੱਸਣਯੋਗ ਹੈ ਕਿ ਬੀਤੇ ਦਿਨ ਮੰਗਲਵਾਰ ਦੇ ਨੂੰ ਪੁਲਵਾਮਾ ਬੰਦਜੂ ਇਲਾਕੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਹੋਈ ਮੁਠਭੇੜ ਚ' ਜਿੱਥੇ 2 ਅੱਤਵਾਦੀ ਢੇਰ ਹੋਏ ਸਨ ਉੱਥੇ ਹੀ ਸੀਆਰਪੀਐਫ ਦਾ ਇੱਕ ਜਵਾਨ ਵੀ ਸ਼ਹੀਦ ਹੋਇਆ ਸੀ।

Last Updated : Jun 24, 2020, 1:45 PM IST

ABOUT THE AUTHOR

...view details