ਸ੍ਰੀਨਗਰ: ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਜੰਮੂ ਕਸ਼ਮੀਰ ਪ੍ਰਸ਼ਾਸਨ ਦੇ ਸੱਕਤਰ ਰੋਹਿਤ ਕਾਂਸਲ ਨੇ ਮਹਿਬੂਬਾ ਦੀ ਰਿਹਾਈ ਬਾਰੇ ਟਵੀਟ ਕਰਕੇ ਜਾਣਕਾਰੀ ਦਿੱਤੀ।
14 ਮਹੀਨਿਆਂ ਬਾਅਦ PDP ਲੀਡਰ ਮਹਿਬੂਬਾ ਮੁਫਤੀ ਨੂੰ ਕੀਤਾ ਗਿਆ ਰਿਹਾਅ
ਰਿਹਾਈ ਤੋਂ ਬਾਅਦ ਇੱਕ ਆਡੀਓ ਸੰਦੇਸ਼ ਜਾਰੀ ਕਰਦਿਆਂ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਕਿਹਾ, “ ਇੱਕ ਸਾਲ ਤੋਂ ਵੱਧ ਸਮੇਂ ਤੱਕ ਹਿਰਾਸਤ ਵਿੱਚ ਰੱਖਣ ਤੋਂ ਬਾਅਦ ਮੈਨੂੰ ਰਿਹਾਅ ਕਰ ਦਿੱਤਾ ਗਿਆ ਹੈ।" ਉਨ੍ਹਾਂ ਨੂੰ 14 ਮਹੀਨਿਆਂ ਬਾਅਦ ਰਿਹਾਅ ਕੀਤਾ ਗਿਆ ਹੈ।
ਦੱਸ ਦਈਏ ਕਿ ਜੰਮੂ-ਕਸ਼ਮੀਰ ਵਿੱਚ ਧਾਰਾ 370 ਨੂੰ ਹਟਾਏ ਜਾਣ ਤੋਂ ਬਾਅਦ ਤੋਂ ਹੀ ਉਹ ਘਰ ਵਿੱਚ ਨਜ਼ਰਬੰਦ ਸੀ। ਮਹਿਬੂਬਾ ਨੇ ਬੀਤੀ 10 ਫਰਵਰੀ ਨੂੰ ਖੁਦ ਨੂੰ ਪੀਐਸਏ ਲਗਾਉਣ ਲਈ ਟਵੀਟ ਵੀ ਕੀਤਾ ਸੀ। ਉਨ੍ਹਾਂ ਸਾਬਕਾ ਮੁੱਖ ਮੰਤਰੀ ਖਿਲਾਫ ਪਬਲਿਕ ਸੇਫਟੀ ਐਕਟ (ਪੀਐਸਏ) ਲਗਾਉਣ ਦੀ ਆਲੋਚਨਾ ਕੀਤੀ।
ਮਹਿਬੂਬਾ ਤੋਂ ਇਲਾਵਾ ਕਈ ਹੋਰ ਨੇਤਾਵਾਂ ਨੂੰ ਵੀ ਇੱਕ ਸਾਲ ਤੋਂ ਵੱਧ ਸਮੇਂ ਲਈ ਨਜ਼ਰਬੰਦ ਰੱਖਿਆ ਗਿਆ ਸੀ। ਰਿਹਾਈ ਤੋਂ ਬਾਅਦ ਇੱਕ ਆਡੀਓ ਸੰਦੇਸ਼ ਜਾਰੀ ਕਰਦਿਆਂ ਮਹਿਬੂਬਾ ਨੇ ਕਿਹਾ, “ ਇੱਕ ਸਾਲ ਤੋਂ ਵੱਧ ਸਮੇਂ ਤੱਕ ਹਿਰਾਸਤ ਵਿੱਚ ਰੱਖਣ ਤੋਂ ਬਾਅਦ ਮੈਨੂੰ ਰਿਹਾ ਕਰ ਦਿੱਤਾ ਗਿਆ ਹੈ, ਉਸ ਕਾਲੇ ਦਿਨ ਦਾ ਕਾਲਾ ਫ਼ੈਸਲਾ ਮੇਰੇ ਦਿਲ ਤੇ ਆਤਮਾ 'ਤੇ ਹਰ ਪਲ ਵਾਰ ਕਰਦਾ ਰਿਹਾ, ਮੈਨੂੰ ਯਕੀਨ ਹੈ ਕਿ ਅਜਿਹੀ ਸਥਿਤੀ ਜੰਮੂ-ਕਸ਼ਮੀਰ ਦੇ ਲੋਕਾਂ ਨਾਲ ਵਾਪਰੀ ਹੋਵੇਗੀ। ”