ਸ੍ਰੀਨਗਰ : ਪੁਲਵਾਮਾ ਜ਼ਿਲ੍ਹੇ ਦੇ ਤ੍ਰਾਲ ਦੇ ਅਧੀਨ ਪੈਂਦੇ ਚੇਵਾ ਉਲ੍ਹਾਰ ਇਲਾਕੇ 'ਚ ਵੀਰਵਾਰ ਸ਼ਾਮ ਤੋਂ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ ਹੈ। ਇਸ ਮੁਠਭੇੜ 'ਚ ਦੋ ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ।
ਜੰਮੂ ਕਸ਼ਮੀਰ: ਤ੍ਰਾਲ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, 2 ਅੱਤਵਾਦੀ ਢੇਰ
ਪੁਲਵਾਮਾ ਦੇ ਤ੍ਰਾਲ ਵਿਖੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ ਹੈ। ਇਸ ਮੁਠਭੇੜ 'ਚ 2 ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਹ ਮੁਠਭੇੜ ਤ੍ਰਾਲ ਦੇ ਚੇਵਾ ਉਲ੍ਹਾਰ ਇਲਾਕੇ 'ਚ ਵੀਰਵਾਰ ਸ਼ਾਮ ਤੋਂ ਜਾਰੀ ਹੈ।
ਜਾਣਕਾਰੀ ਮੁਤਾਬਕ ਸੁਰੱਖਿਆ ਬਲ ਨੂੰ ਤ੍ਰਾਲ ਦੇ ਚੇਵਾ ਉਲ੍ਹਾਰ ਇਲਾਕੇ 'ਚ ਕੁੱਝ ਅੱਤਵਾਦੀਆਂ ਦੇ ਲੁੱਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਉੱਤੇ ਕਾਰਵਾਈ ਕਰਦਿਆਂ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਸਰਚ ਅਭਿਆਨ ਸ਼ੁਰੂ ਕਰ ਦਿੱਤਾ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲ ਦੇ ਜਵਾਨਾਂ ਉੱਤੇ ਫਾਈਰਿੰਗ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਬਲ ਦੇ ਜਵਾਨਾਂ ਨੇ ਜਵਾਬੀ ਕਾਰਵਾਈ 'ਚ ਗੋਲਾਬਾਰੀ ਕੀਤੀ। ਇਹ ਮੁਠਭੇੜ ਪਿਛਲੇ 12 ਘੰਟਿਆਂ ਤੋਂ ਲਗਾਤਾਰ ਜਾਰੀ ਹੈ। ਇਸ 'ਚ ਹੁਣ ਤੱਕ 2 ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ।
ਦੱਸਣਯੋਗ ਹੈ ਕਿ ਜੰਮੂ ਕਸ਼ਮੀਰ 'ਚ ਤਾਇਨਾਤ ਸੁਰੱਖਿਆ ਬਲਾਂ ਵੱਲੋਂ ਅੱਤਵਾਦੀਆਂ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਜਾਰੀ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਸੋਪੋਰ ਵਿਖੇ ਹੋਈ ਮੁਠਭੇੜ 'ਚ ਦੋ ਅੱਤਵਾਦੀ ਮਾਰੇ ਗਏ ਸਨ ਅਤੇ ਸੁਰੱਖਿਆ ਬਲ ਦੇ ਇੱਕ ਹੋਰ ਦਸਤੇ ਨੇ ਟੈਰਰ ਮਾਡਉਲ ਨਾਲ ਜੁੜੇ ਅੱਤਵਾਦੀਆਂ ਦੇ 5 ਸਹਾਇਕਾਂ ਨੂੰ ਗ੍ਰਿਫ਼ਤਾਰ ਕਰਨ 'ਚ ਕਾਮਯਾਬੀ ਹਾਸਲ ਕੀਤੀ ਸੀ।