ਸ੍ਰੀਨਗਰ : ਜੰਮੂ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ ਹੈ। ਮੁਠਭੇੜ ਵਿੱਚ ਭਾਰਤੀ ਫੌਜ ਦੇ ਦੋ ਜਵਾਨਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।
ਜਾਣਕਾਰੀ ਮੁਤਾਬਕ ਸੁਰੱਖਿਆ ਬਲ ਦੇ ਅਧਿਕਾਰੀਆਂ ਨੂੰ ਸ਼ੋਪੀਆ ਜ਼ਿਲ੍ਹੇ ਦੇ ਪੰਡੋਸ਼ਨ ਪਿੰਡ ਵਿੱਚ ਕੁਝ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਮਿਲੀ ਸੀ। ਸੂਚਨਾ ਮਿਲਣ ਤੋਂ ਬਾਅਦ ਫੌਜ ਵੱਲੋਂ ਇਲਾਕੇ ਦੀ ਘੇਰਬੰਦੀ ਕਰਕੇ ਅੱਤਵਾਦੀਆਂ ਭਾਲ ਸ਼ੁਰੂ ਕਰ ਦਿੱਤੀ ਗਈ ਸੀ।
ਭਾਲ ਦੇ ਦੌਰਾਨ ਅੱਤਵਾਦੀਆਂ ਨੇ ਜਵਾਨਾਂ ਉੱਤੇ ਫਾਈਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਭਾਰਤੀ ਫੌਜ ਦੇ ਜਵਾਨਾਂ ਨੇ ਵੀ ਗੋਲਾਬਾਰੀ ਕੀਤੀ। ਇਸ ਮੁਠਭੇੜ ਵਿੱਚ ਦੋ ਜਵਾਨਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਖ਼ਬਰ ਲਿੱਖੇ ਜਾਣ ਤੱਕ ਮੁਠਭੇੜ ਜਾਰੀ ਹੈ।