ਸ੍ਰੀਨਗਰ : ਜੰਮੂ ਕਸ਼ਮੀਰ ਦੇ ਕੁਲਗਾਮ ਵਿਖੇ ਬੁੱਧਵਾਰ ਦੇਰ ਰਾਤ ਅੱਤਵਾਦੀਆਂ ਤੇ ਸੁਰੱਖਿਆ ਬਲ ਦੇ ਜਵਾਨਾਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਕੁਸ਼ਮੀਰ ਜੋਨ ਦੇ ਪੁਲਿਸ ਅਧਿਕਾਰੀਆਂ ਵੱਲੋਂ ਮੁਠਭੇੜ ਦੀ ਸੂਚਨਾ ਦਿੱਤੀ ਗਈ ਹੈ।
ਜਾਣਕਾਰੀ ਮੁਤਾਬਕ ਇਲਾਕੇ 'ਚ 3 ਅੱਤਵਾਦੀਆਂ ਦੇ ਲੁੱਕੇ ਹੋਣ ਦੀ ਸੂਚਨਾ ਹੈ। ਸੂਚਨਾ ਮਿਲਣ 'ਤੇ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਸਰਚ ਅਭਿਆਨ ਸ਼ੁਰੂ ਕੀਤਾ ਗਿਆ ਸੀ ਤੇ ਇਸੇ ਦੌਰਾਨ ਅੱਤਵਾਦੀਆਂ ਵੱਲੋਂ ਸੁਰੱਖਿਆ ਬਲ ਦੇ ਜਵਾਨਾਂ ਉੱਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਗਈ।