ਸ੍ਰੀਨਗਰ: ਜੰਮੂ ਕਸ਼ਮੀਰ ਦੇ ਕੁਲਗਾਮ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ ਹੋਣ ਦੀ ਖ਼ਬਰ ਹੈ। ਇਸ 'ਚ 3 ਅੱਤਵਾਦੀਆਂ ਦੇ ਮਾਰੇ ਜਾਣ ਅਤੇ ਸੁਰੱਖਿਆ ਬਲਾਂ ਦੇ 3 ਜਵਾਨਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।
ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੂੰ ਕੁਲਗਾਮ ਦੇ ਨਾਗਨਾਦ-ਚਿਮਰ ਖ਼ੇਤਰ 'ਚ ਕੁੱਝ ਅੱਤਵਾਦੀਆਂ ਦੇ ਲੁੱਕੇ ਹੋਣ ਦੀ ਗੁਪਤ ਸੂਚਨਾ ਮਿਲੀ ਸੀ। ਜਿਸ ਦੇ ਅਧਾਰ 'ਤੇ ਸੁਰੱਖਿਆ ਬਲ ਦੇ ਜਵਾਨਾਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਸਰਚ ਅਭਿਆਨ ਸ਼ੁਰੂ ਕੀਤਾ ਸੀ। ਇਸ ਦੌਰਾਨ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ ਹੈ। ਕਸ਼ਮੀਰ ਜ਼ੋਨ ਦੀ ਪੁਲਿਸ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਅਧਿਕਾਰੀ ਨੇ ਦੱਸਿਆ ਕਿ ਇਸ ਮੁਠਭੇੜ 'ਚ ਤਿੰਨ ਅੱਤਵਾਦੀਆਂ ਦੇ ਮਾਰੇ ਗਏ ਅਤੇ ਸੁਰੱਖਿਆ ਬਲਾਂ ਦੇ 3 ਜਵਾਨਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜ਼ਖਮੀ ਜਵਾਨਾਂ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਵੀਰਵਾਰ ਦੇਰ ਰਾਤ ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਸਰਹੱਦ 'ਤੇ ਘੁਸਪੈਠ ਕਰਨ ਵਾਲੇ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਸੀ।
ਇਸ ਬਾਰੇ ਫੌਜ ਦੇ ਅਧਿਕਾਰੀਆਂ ਨੇ ਦੱਸਿਆ, "ਕੇਰਨ ਸੈਕਟਰ ਦੀ ਕੰਟਰੋਲ ਰੇਖਾ ਨੇੜੇ ਗਸ਼ਤ ਕਰ ਰਹੇ ਜਵਾਨਾਂ ਨੇ ਕੁੱਝ ਗਤੀਵਿਧੀਆਂ ਵੇਖੀਆਂ ਅਤੇ ਇੱਕ ਘੁਸਪੈਠੀਏ ਨੂੰ ਮਾਰ ਦਿੱਤਾ। ਉਨ੍ਹਾਂ ਕਿਹਾ, "ਅੱਤਵਾਦੀਆਂ ਨੇ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਦੀ ਕਾਰਵਾਈ ਸਾਡੇ ਸੈਨਿਕਾਂ ਦੀ ਨਜ਼ਰ ਵਿੱਚ ਆਈ ਅਤੇ ਇੱਕ ਅੱਤਵਾਦੀ ਮਾਰਿਆ ਗਿਆ।"