ਪੰਜਾਬ

punjab

ETV Bharat / bharat

ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, 3 ਅੱਤਵਾਦੀ ਢੇਰ, 1 ਜਵਾਨ ਸ਼ਹੀਦ - ਅੱਤਵਾਦੀ ਹਮਲੇ

ਜੰਮੂ-ਕਸ਼ਮੀਰ ਦੇ ਗਾਂਦਰਬਲ ਵਿਖੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ ਵਿੱਚ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੂਜੇ ਪਾਸੇ ਰਾਮਬਨ ਇਲਾਕੇ ਵਿੱਚ ਅੱਤਵਾਦੀਆਂ ਦੇ ਲੁੱਕੇ ਹੋਣ ਦੀ ਖ਼ਬਰ ਹੈ। ਇਸ ਨਾਲ ਹੀ ਬਟੋਤ ਵਿਖੇ ਸੁਰੱਖਿਆ ਬੱਲ ਦੇ ਜਵਾਨਾਂ ਨੇ ਇੱਕ ਆਮ ਨਾਗਰਿਕਾਂ ਨੂੰ ਬਚਾ ਲਿਆ ਗਿਆ ਹੈ। ਫਿਲਹਾਲ ਫੌਜ ਦਾ ਸਰਚ ਅਭਿਆਨ ਪੂਰਾ ਹੋ ਗਿਆ ਹੈ।

ਫੋਟੋ

By

Published : Sep 28, 2019, 6:34 PM IST

ਜੰਮੂ: ਜੰਮੂ-ਕਸ਼ਮੀਰ ਦੇ ਵਿੱਚ ਵੱਖ-ਵੱਖ ਇਲਾਕਿਆਂ ਵਿੱਚ ਅੱਤਵਾਦੀ ਹਮਲੇ ਦੀ ਖ਼ਬਰ ਹੈ। ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਅੱਤਵਾਦੀਆਂ ਉੱਤੇ ਜਵਾਬੀ ਕਾਰਵਾਈ ਕੀਤੀ ਗਈ। ਇਸ ਦੌਰਾਨ ਇਨ੍ਹਾਂ ਵੱਖ-ਵੱਖ ਇਲਾਕਿਆਂ ਵਿੱਚ ਮੁਠਭੇੜ 'ਚ 3 ਅੱਤਵਾਦੀਆਂ ਮਾਰੇ ਗਏ ਅਤੇ 1 ਜਵਾਨ ਸ਼ਹੀਦ ਹੋ ਗਿਆ।

ਇਸ ਬਾਰੇ ਦੱਸਦੇ ਹੋਏ ਜੰਮੂ-ਕਸ਼ਮੀਰ ਦੇ ਆਈਜੀ ਮੁਕੇਸ਼ ਸਿੰਘ ਨੇ ਦੱਸਿਆ ਕਿ ਬਟੋਤ 'ਚ ਅੱਤਵਾਦੀਆਂ ਅਤੇ ਸੁਰੱਖਿਆ ਵਿਚਾਲੇ ਮੁੱਠਭੇੜ ਤੋਂ ਬਾਅਦ ਬੰਧਕ ਨਾਗਰਿਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਠਭੇਰ ਦੌਰਾਨ ਇੱਕ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ। ਫਿਲਹਾਲ ਫੌਜ ਵੱਲੋਂ ਮੁਠਭੇੜ ਅਤੇ ਸਰਚ ਆਪਰੇਸ਼ਨ ਖ਼ਤਮ ਹੋਣ ਦੀ ਸੂਚਨਾ ਹੈ।

ਉਨ੍ਹਾਂ ਦੱਸਿਆ ਕਿ ਫੌਜ ਅਤੇ ਪੁਲਿਸ ਨੂੰ ਕਿ ਕਿਸ਼ਤਵਾੜ ਰਾਸ਼ਟਰੀ ਰਾਜਮਾਰਗ 'ਤੇ ਬਟੋਤ ਦੇ ਇੱਕ ਘਰ' ਚ ਪੰਜ ਅੱਤਵਾਦੀਆਂ ਦੇ ਲੁੱਕੇ ਹੋਂਣ ਅਤੇ ਘਰ ਦੇ ਮਾਲਿਕ ਅਤੇ ਉਸ ਦੇ ਪਰਿਵਾਰ ਨੂੰ ਬੰਧਕ ਬਣਾਏ ਜਾਣ ਦੀ ਖ਼ਬਰ ਮਿਲੀ ਸੀ। ਇਸ ਤੋਂ ਬਾਅਦ ਫੌਜ ਅਤੇ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਸਰਚ ਆਪਰੇਸ਼ਨ ਕੀਤਾ ਗਿਆ। ਮੁਠਭੇੜ ਵਿੱਚ ਕਾਮਯਾਬੀ ਮਿਲਣ ਮਗਰੋਂ ਜਵਾਨਾਂ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੱਸਿਆ ਕਿ ਜੰਮੂ ਦੇ ਵੱਖ-ਵੱਖ ਇਲਾਕਿਆਂ ਵਿੱਚ ਅੱਤਵਾਦੀ ਹਮਲੇ ਦੌਰਾਨ 3 ਅੱਤਵਾਦੀ ਮਾਰੇ ਗਏ।

ABOUT THE AUTHOR

...view details