ਪੰਜਾਬ

punjab

ETV Bharat / bharat

ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਹਮਲਾ, 5 ਗ਼ੈਰ-ਕਸ਼ਮੀਰੀ ਮਜ਼ਦੂਰਾਂ ਦੀ ਮੌਤ - five workers shot dead in kulgam

ਜੰਮੂ-ਕਸ਼ਮੀਰ ਵਿੱਚ ਇੱਕ ਵਾਰ ਫਿਰ ਅੱਤਵਾਦੀ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ। ਜੰਮੂ ਦੇ ਕੁਲਗਾਮ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਅੱਤਵਾਦੀ ਹਮਲੇ ਵਿੱਚ 5 ਮਜ਼ਦੂਰਾਂ ਦੀ ਮੌਤ ਹੋ ਗਈ ਹੈ।

ਫ਼ੋਟੋ

By

Published : Oct 29, 2019, 10:05 PM IST

ਸ੍ਰੀਨਗਰ: ਜੰਮੂ ਕਸ਼ਮੀਰ-ਵਿੱਚ ਇੱਕ ਵਾਰ ਫਿਰ ਅੱਤਵਾਦੀ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ। ਜੰਮੂ ਦੇ ਕੁਲਗਾਮ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਅੱਤਵਾਦੀ ਹਮਲੇ ਵਿੱਚ 5 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਇਸ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਵਿੱਚ ਕੋਈ ਵੀ ਸਥਾਨਕ ਨਾਗਰਿਕ ਨਹੀਂ ਸੀ

ਪਿਛਲੇ ਦਿਨੀਂ ਅਨੰਕਨਾਗ ਜ਼ਿਲ੍ਹੇ ਵਿੱਚ ਅੱਤਵਾਦੀਆਂ ਨੇ ਇੱਕ ਟਰੱਕ ਡਰਾਈਵਰ ਨੂੰ ਗੋਲੀ ਮਾਰ ਦਿੱਤੀ ਸੀ ਤੇ ਸੋਪੋਰ ਵਿੱਚ ਇੱਕ ਬੱਸ ਸਟੈਂਡ 'ਤੇ ਬੱਸ ਦਾ ਇੰਤਜ਼ਾਰ ਕਰ ਰਹੇ ਲੋਕਾਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਸੀ। ਮੰਗਲਾਵਰ ਨੂੰ ਪੁਲਵਾਮਾ ਜ਼ਿਲ੍ਹੇ ਵਿੱਚ ਇੱਕ ਸਕੂਲ ਵਿੱਚ ਤਾਇਨਾਤ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ ਸੀ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਅੱਤਵਾਦੀ ਹਮਲਾ

ABOUT THE AUTHOR

...view details