ਸ੍ਰੀਨਗਰ: ਜੰਮੂ-ਕਸ਼ਮੀਰ ਨੂੰ ਵੀਰਵਾਰ ਰਾਤ 12 ਵਜੇ ਤੋਂ ਬਾਅਦ ਰਾਜ ਦਾ ਦਰਜਾ ਖ਼ਤਮ ਕਰ ਕੇ ਅਧਿਕਾਰਤ ਤੌਰ 'ਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡ ਦਿੱਤਾ ਗਿਆ। ਜੰਮੂ-ਕਸ਼ਮੀਰ ਦੇ ਇੱਕ ਹਿਸੇ ਨੂੰ ਜੰਮੂ-ਕਸ਼ਮੀਰ ਅਤੇ ਦੂਜੇ ਨੂੰ ਲੱਦਾਖ ਦੇ ਤੌਰ 'ਤੇ ਕੇਂਦਰ ਸ਼ਾਸਤ ਪ੍ਰਦੇਸ਼ ਐਲਾਨਿਆ ਗਿਆ ਹੈ।
ਜਾਣਕਾਰੀ ਲਈ ਦੱਸ ਦਈਏ ਜੰਮੂ-ਕਸ਼ਮੀਰ ਰਾਜ ਨੂੰ ਅਧਿਕਾਰਤ ਤੌਰ 'ਤੇ ਜੰਮੂ-ਕਸ਼ਮੀਰ ਪੁਨਰ ਗਠਨ ਬਿਲ, 2019 ਦੇ ਅਨੁਸਾਰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡਿਆ ਗਿਆ ਹੈ ਜਿਸ ਨੂੰ ਸਰਕਾਰ ਵੱਲੋਂ 5 ਅਗਸਤ ਨੂੰ ਸੰਸਦ ਵਿੱਚ ਪ੍ਰਵਾਨਗੀ ਦੇ ਦਿੱਤੀ ਗਈ ਸੀ।
ਉਥੇ ਹੀ 5 ਅਗਸਤ ਨੂੰ ਕੇਂਦਰ ਸਰਕਾਰ ਵੱਲੋਂ ਭਾਰਤ ਦਾ ਇਤਿਹਾਸਕ ਫ਼ੈਸਲਾ ਵੀ ਲਿਆ ਗਿਆ ਸੀ। ਕੇਂਦਰ ਵੱਲੋਂ ਇਸੇ ਦਿਨ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਵੀ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਗਿਆ ਸੀ। ਸਰਕਾਰ ਦੇ ਇਸ ਫ਼ੈਸਲੇ ਤੋਂ ਸੂਬੇ ਦੇ ਹਲਾਤ ਗੰਭੀਰ ਬਣੇ ਰਹੇ ਸਨ। ਹਾਲ ਹੀਂ ਦੇ ਵਿੱਚ ਯੂਰਪੀਅਨ ਸੰਸਦ ਦੇ ਮੈਂਬਰਾਂ ਦਾ ਵਫ਼ਦ ਕਸ਼ਮੀਰ ਦੇ ਜ਼ਮੀਨੀ ਹਾਲਾਤਾਂ ਦਾ ਜਾਇਜ਼ਾ ਲੈਣ 2 ਦਿਨਾਂ ਲਈ ਕਸ਼ਮੀਰ ਦੌਰੇ 'ਤੇ ਪਹੁੰਚਿਆ ਸੀ।