ਨਵੀਂ ਦਿੱਲੀ: ਜੰਮੂ-ਕਸ਼ਮੀਰ ਵਿੱਚ ਧਾਰਾ-370 ਨੂੰ ਹਟਾਉਣ ਦੇ ਪ੍ਰਸਤਾਵ ਨੂੰ ਰਾਜਸਭਾ ਵਿੱਚ ਪਾਸ ਕਰਨ ਤੋਂ ਬਾਅਦ ਮੰਗਲਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਇਹ ਪ੍ਰਸਤਾਵ ਲੋਕਸਭਾ ਵਿੱਚ ਪੇਸ਼ ਕਰ ਰਹੇ ਹਨ। ਲੋਕ ਸਭਾ ਤੋਂ ਮਨਜ਼ੂਰੀ ਮਿਲਦੇ ਹੀ ਵਿਸ਼ੇਸ਼ ਦਰਜਾ ਤੇ ਧਾਰਾ 370 ਖ਼ਤਮ ਹੋ ਜਾਣਗੇ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਦੀ ਨਾਗਰਿਕਤਾ ਨਿਰਧਾਰਤ ਕਰਨ ਵਾਲੀ ਧਾਰਾ 35ਏ ਵੀ ਖ਼ਤਮ ਹੋ ਜਾਵੇਗੀ।
ਸੋਮਵਾਰ ਨੂੰ ਰਾਜਸਭਾ ਵਿੱਚ ਇਹ ਬਿਲ ਪਾਸ ਹੋਣ ਤੋਂ ਬਾਅਦ ਕਈ ਸੁਬਿਆਂ ਦੇ ਮੰਤਰਿਆਂ ਨੇ ਇਸ ਬਿੱਲ ਦਾ ਸਮਰਖਨ ਕੀਤਾ ਹੈ। ਇਸ ਬਿਲ ਨੂੰ 125 ਵੋਟਾਂ ਦੇ ਹੱਕ ਨਾਲ ਪਾਸ ਕੀਤਾ ਗਿਆ, ਜਦਕਿ 61 ਵੋਟਾਂ ਇਸ ਦੇ ਵਿਰੋਧ ਵਿੱਚ ਸਨ।
ਮਹਿਬੂਬਾ ਮੁਫ਼ਤੀ ਅਤੇ ਉਮਰ ਅਬਦੁੱਲਾ ਗ੍ਰਿਫ਼ਤਾਰ
ਜੰਮੂ-ਕਸ਼ਮੀਰ ਵਿੱਚੋਂ ਲੰਬੇ ਅਰਸੇ ਤੋਂ ਚੱਲੀ ਆ ਰਹੀ ਧਾਰਾ 370 ਨੂੰ ਹਟਾਉਣ ਤੋਂ ਬਾਅਦ ਮਹਿਬੂਬਾ ਮੁਫ਼ਤੀ ਨੂੰ ਅਤੇ ਉਮਰ ਅਬਦੁੱਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫ਼ਤੀ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਸ਼੍ਰੀਨਗਰ ਦੇ ਹਰੀ ਨਗਰ ਵਿਖੇ ਸਰਕਾਰੀ ਗੈਸਟ ਹਾਊਸ ਵਿਖੇ ਲਿਆਂਦਾ ਗਿਆ ਹੈ।
ਰਾਜਸਭਾ ਵਿੱਚ ਪਾਸ ਹੋਏ ਬਿੱਲ ਮੁਤਾਬਕ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਇਆ ਜਾਵੇਗਾ। ਜੰਮੂ-ਕਸ਼ਮੀਰ ਪੁਨਰਗਠਨ ਬਿੱਲ ਦੇ ਪੱਖ ਵਿੱਚ 125 ਅਤੇ ਵਿਰੋਧ ਵਿੱਚ 61 ਵੋਟ ਪਏ। ਜਿਸ ਨਾਲ ਜੰਮੂ-ਕਸ਼ਮੀਰ ਨੂੰ ਦਿੱਤਾ ਵਿਸ਼ੇਸ਼ ਸੂਬੇ ਦਾ ਦਰਜਾ ਵੀ ਖ਼ਤਮ ਹੋ ਗਿਆ। ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਵਿੱਚ ਵਿਧਾਨਸਭਾ ਹੋਵੇਗੀ ਪਰ ਲੱਦਾਖ ਵਿੱਚ ਵਿਧਾਨ ਸਭਾ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਕਦਮ ਸਰਹੱਦ ਪਾਰ ਤੋਂ ਵੱਧ ਰਹੇ ਅੱਤਵਾਦੀ ਖ਼ਤਰਿਆਂ ਨੂੰ ਵੇਖਦੇ ਹੋਏ ਚੱਕਿਆ ਗਿਆ ਹੈ।