ਸ਼੍ਰੀਨਗਰ: ਜੰਮੂ ਕਸ਼ਮੀਰ 'ਚ ਅੱਤਵਾਦੀਆਂ ਦੀਆਂ ਨਾਪਾਕ ਗਤੀਵਿਧੀਆਂ ਜਾਰੀ ਹਨ। ਇਸ ਵਾਰ ਅੱਤਵਾਦੀਆਂ ਨੇ ਪੁਰਾਣੇ ਕਸ਼ਮੀਰ ਦੇ ਕਵਦਾਰਾ ਵਿੱਚ ਸੀਆਰਪੀਐੱਫ ਦੀ ਇੱਕ ਟੀਮ ਉੱਤੇ ਗ੍ਰਨੇਡਾਂ ਨਾਲ ਹਮਲਾ ਕੀਤਾ। ਹਾਲਾਂਕਿ ਇਸ ਮਾਮਲੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਭਾਰਤੀ ਫੌਜਿਆ ਨੇ ਇਸ ਖੇਤਰ ਨੂੰ ਘੇਰ ਲਿਆ ਹੈ ਅਤੇ ਅੱਤਵਾਦੀਆਂ ਦੀ ਭਾਲ ਤੇਜ਼ ਕਰ ਦਿੱਤੀ ਹੈ।
ਜੰਮੂ ਕਸ਼ਮੀਰ: ਅੱਤਵਾਦੀਆਂ ਨੇ ਸ੍ਰੀਨਗਰ 'ਚ CRPF ਦੇ ਕੈਂਪ 'ਤੇ ਕੀਤਾ ਗ੍ਰਨੇਡ ਹਮਲਾ
ਅੱਤਵਾਦੀਆਂ ਨੇ ਜੰਮੂ ਕਸ਼ਮੀਰ 'ਚ ਸੀਆਰਪੀਐੱਫ ਦੇ ਕੈਂਪ 'ਤੇ ਗ੍ਰਨੇਡ ਨਾਲ ਹਮਲਾ ਕੀਤਾ ਹੈ। ਹਾਲਾਂਕਿ ਇਸ ਮਾਮਲੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਜਾਣਕਾਰੀ ਮੁਤਾਬਕ ਸ੍ਰੀਨਗਰ ਦੇ ਕਵਦਰਾ ਵਿੱਚ ਸੀਆਰਪੀਐਫ ਦੇ ਜਵਾਨਾਂ ਉੱਤੇ ਸ਼ੱਕੀ ਅੱਤਵਾਦੀਆਂ ਨੇ ਗ੍ਰੇਨੇਡ ਨਾਲ ਹਮਲਾ ਕੀਤਾ। ਇਸ ਹਮਲੇ ਵਿੱਚ ਕਈ ਵਾਹਨ ਨੁਕਸਾਨੇ ਗਏ ਹਨ। ਹਾਲਾਂਕਿ ਅਜੇ ਤੱਕ ਕਿਸੇ ਜਵਾਨ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ।
ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਇੱਕ ਬਾਰੂਦੀ ਸੁਰੰਗ ਦੇ ਧਮਾਕੇ ਦੀ ਵਜ੍ਹਾ ਨਾਲ ਫੌਜ ਦੇ 4 ਜਵਾਨ ਜ਼ਖਮੀ ਹੋ ਗਏ ਸਨ। ਮਾਈਨ ਧਮਾਕੇ ਦੀ ਘਟਨਾ ਰਾਜੌਰੀ ਨੇੜੇ ਕੰਟਰੋਲ ਰੇਖਾ ਕੋਲ ਵਾਪਰੀ। ਇਸ ਘਟਨਾ ਵਿੱਚ ਜ਼ਖਮੀ ਹੋਏ ਫੌਜੀ ਇਸ ਸਮੇਂ ਉਧਮਪੁਰ ਦੇ ਮਿਲਟਰੀ ਹਸਪਤਾਲ ਵਿੱਚ ਦਾਖਲ ਹਨ। ਇਸ ਤੋਂ ਪਹਿਲਾਂ 31 ਦਸੰਬਰ ਨੂੰ ਨੌਸ਼ਹਿਰਾ ਵਿੱਚ ਇੱਕ ਮਾਈਨ ਧਮਾਕੇ ਵਿੱਚ ਇੱਕ ਸਥਾਨਕ ਨਾਗਰਿਕ ਜ਼ਖਮੀ ਹੋ ਗਏ ਸੀ।