ਜੰਮੂ ਕਸ਼ਮੀਰ: ਜੰਮੂ ਕਸ਼ਮੀਰ ਦੇ ਮੁੱਖ ਸਕੱਤਰ ਨੇ ਉਨ੍ਹਾਂ ਸਾਰਿਆਂ ਸਰਕਾਰੀ ਮੁਲਾਜ਼ਮਾਂ ਨੂੰ ਕੰਮ 'ਤੇ ਪਰਤਣ ਦੇ ਹੁਕਮ ਦਿੱਤੇ ਹਨ ਜਿਹੜੇ ਡਿਵਿਜਨਲ, ਜ਼ਿਲ੍ਹੇਵਾਰ ਅਤੇ ਸ਼੍ਰੀਨਗਰ ਸਿਵਲ ਸੈਕੇਟ੍ਰੀਏਟ 'ਚ ਆਪਣੀਆਂ ਸੇਵਾਵਾਂ ਦੇ ਰਹੇ ਹਨ। ਇਸ ਦੇ ਨਾਲ ਹੀ ਇਨ੍ਹਾਂ ਸਾਰਿਆਂ ਨੂੰ ਤਤਕਾਲ ਪ੍ਰਭਾਵ ਤੋਂ ਆਪਣੀ ਡਿਊਟੀ 'ਚ ਆਉਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ: ਈ-ਮੇਲ ਹਮਲਿਆਂ ਨੇ ਉਡਾਈ ਆਈ ਟੀ ਪ੍ਰੋਫੈਸ਼ਨਲਸ ਦੀ ਨੀਂਦ
ਜੰਮੂ-ਕਸ਼ਮੀਰ ਸਰਕਾਰ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਵਾਤਾਵਰਣ 'ਚ ਕੰਮ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਲੋਂੜੀਂਦੀ ਤਿਆਰੀਆਂ ਕਰ ਲਈਆਂ ਗਈਆਂ ਹਨ। ਇਸ ਦੇ ਨਾਲ ਹੀ ਜੰਮੂ ਕਸ਼ਮੀਰ ਸਰਕਾਰ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਂਬਾ ਜ਼ਿਲ੍ਹੇ ਵਿੱਚ 9 ਅਗਸਤ ਤੋਂ ਸਾਰੇ ਸਕੂਲ ਪਹਿਲਾਂ ਦੀ ਤਰ੍ਹਾਂ ਖੋਲ੍ਹੇ ਰੱਖਣ ਲਈ ਵੀ ਕਹਿ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਸਰਕਾਰ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਵਾਲੀ ਧਾਰਾ 370 ਨੂੰ ਖ਼ਤਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਤੋਂ ਲੱਦਾਖ ਨੂੰ ਵੱਖ ਕਰਕੇ ਦੋਹਾਂ ਨੂੰ ਕੇਂਦਰ ਸ਼ਾਸਤ ਸੂਬਾ ਬਣਾ ਦਿੱਤਾ ਗਿਆ ਹੈ। ਇਸ ਫ਼ੈਸਲੇ ਤੋਂ ਬਾਅਦ ਸੂਬੇ ਚ ਸ਼ਾਂਤੀ ਬਣਾਏ ਰੱਖਣ ਲਈ ਲਈ ਕਰਫ਼ਿਊ ਲਗਾਇਆ ਗਿਆ ਸੀ।