ਨਵੀਂ ਦਿੱਲੀ: ਜੰਮੂ ਕਸ਼ਮੀਰ ਦੇ ਰਾਜਪਾਲ ਸੱਤਿਆਪਾਲ ਮਲਿਕ ਨੂੰ ਹੁਣ ਗੋਆ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਬਕਾ ਆਈਏਐਸ ਅਧਿਕਾਰੀ ਗਿਰੀਸ਼ ਚੰਦਰ ਨੂੰ ਜੰਮੂ-ਕਸ਼ਮੀਰ ਦਾ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
ਰਾਜਪਾਲ ਸੱਤਿਆਪਾਲ ਮਲਿਕ ਨੂੰ ਜੰਮੂ ਕਸ਼ਮੀਰ ਤੋਂ ਗੋਆ ਭੇਜਿਆ
ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਦੇ ਰਾਜਪਾਲ ਸੱਤਿਆਪਾਲ ਮਲਿਕ ਨੂੰ ਗੋਆ ਤਬਦੀਲ ਕਰ ਦਿੱਤਾ ਹੈ। ਗਿਰੀਸ਼ ਚੰਦਰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
ਫ਼ੋਟੋ
ਇਸ ਤੋਂ ਇਲਾਵਾ ਰਾਧਾਕ੍ਰਿਸ਼ਨ ਮਾਥੁਰ ਨੂੰ ਲੱਦਾਖ ਦਾ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਦੋਵੇਂ ਕੇਂਦਰ ਸ਼ਾਸਤ ਪ੍ਰਦੇਸ਼ 31 ਅਕਤੂਬਰ ਨੂੰ ਹੋਂਦ ਵਿੱਚ ਆਉਣਗੇ।
ਜ਼ਿਕਰਯੋਗ ਜੰਮੂ-ਕਸ਼ਮੀਰ ਦੇ ਨਵੇਂ ਉਪ ਰਾਜਪਾਲ ਗਿਰੀਸ਼ ਚੰਦਰ ਮਰਮੂ ਇਸ ਸਮੇਂ ਵਿੱਤ ਮੰਤਰਾਲੇ ਵਿੱਚ ਖ਼ਰਚ ਸਕੱਤਰ ਦਾ ਅਹੁਦਾ ਸੰਭਾਲ ਰਹੇ ਹਨ ਅਤੇ 1985 ਬੈਂਚ ਦੇ ਗੁਜਰਾਤ ਕੇਡਰ ਦੇ ਆਈਏਐਸ ਅਧਿਕਾਰੀ ਹਨ।