ਪੰਜਾਬ

punjab

ETV Bharat / bharat

ਦੁਸ਼ਯੰਤ ਚੌਟਾਲਾ ਨੇ ਤਿਹਾੜ ਜੇਲ੍ਹ ਵਿੱਚ ਪਿਤਾ ਨਾਲ ਕੀਤੀ ਮੁਲਾਕਾਤ

ਸਾਬਕਾ ਸੰਸਦ ਮੈਂਬਰ ਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਨੇਤਾ ਦੁਸ਼ਯੰਤ ਚੋਟਾਲਾ ਸ਼ੁੱਕਰਵਾਰ ਨੂੰ ਆਪਣੇ ਪਿਤਾ ਅਜੈ ਚੌਟਾਲਾ ਨੇ ਤਿਹਾੜ ਜੇਲ੍ਹ ਵਿੱਚ ਆਪਣੇ ਪਿਤਾ ਨਾਲ ਮੁਲਾਕਾਤ ਕੀਤੀ।

ਫ਼ੋਟੋ

By

Published : Oct 25, 2019, 1:31 PM IST

Updated : Oct 25, 2019, 2:52 PM IST

ਨਵੀਂ ਦਿੱਲੀ: ਸਾਬਕਾ ਸੰਸਦ ਮੈਂਬਰ ਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਨੇਤਾ ਦੁਸ਼ਯੰਤ ਚੋਟਾਲਾ ਸ਼ੁੱਕਰਵਾਰ ਨੂੰ ਆਪਣੇ ਪਿਤਾ ਅਜੈ ਚੌਟਾਲਾ ਨਾਲ ਤਿਹਾੜ ਜੇਲ੍ਹ ਵਿੱਚ ਮੁਲਾਕਾਤ ਕੀਤੀ। ਉੱਥੇ ਹੀ ਦੁਸ਼ਯੰਤ ਚੌਟਾਲਾ ਸ਼ਾਮ 4 ਵਜੇ ਪ੍ਰੈਸ ਕਾਨਫ਼ਰੰਸ ਕਰਨਗੇ ਤੇ ਪਾਰਟੀ ਦੀ ਰਣਨੀਤੀ ਬਾਰੇ ਅੱਗੇ ਦੱਸਣਗੇ।

ਦੱਸ ਦਈਏ, ਦੁਸ਼ਯੰਤ ਚੌਟਾਲਾ ਦੀ ਜਨਨਾਇਕ ਜਨਤਾ ਪਾਰਟੀ ਨੇ ਹਰਿਆਣਾ ਦੀ 90 ਵਿਧਾਨਸਭਾ ਸੀਟਾਂ ਵਿੱਚੋਂ 10 ਸੀਟਾਂ 'ਤੇ ਜਿੱਤ ਹਾਸਿਲ ਕੀਤੀ ਹੈ। ਭਾਜਪਾ ਨੂੰ 40 ਤੇ ਕਾਂਗਰਸ ਨੂੰ 31 ਸੀਟਾਂ ਉੱਤੇ ਜਿੱਤ ਮਿਲੀ ਹੈ। ਚੌਟਾਲਾ ਹਰਿਆਣਾ ਦੀ ਸਿਆਸਤ ਵਿੱਚ ਕਿੰਗਮੇਕਰ ਬਣ ਕੇ ਉਭਰੇ ਹਨ।

ਦੁਸ਼ਯੰਤ ਚੌਟਾਲਾ ਓਮ ਪ੍ਰਕਾਸ਼ ਚੌਟਾਲਾ ਦੇ ਵੱਡੇ ਬੇਟੇ ਅਜੈ ਚੌਟਾਲਾ ਦਾ ਬੇਟਾ ਹੈ। ਸਾਲ 2013 ਵਿੱਚ, ਅਧਿਆਪਕ ਭਰਤੀ ਘੁਟਾਲੇ ਵਿੱਚ ਓਮਪ੍ਰਕਾਸ਼ ਚੌਟਾਲਾ ਅਤੇ ਅਜੇ ਚੌਟਾਲਾ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਸੀ। ਓਮਪ੍ਰਕਾਸ਼ ਚੌਟਾਲਾ ਦੀ ਪਾਰਟੀ ਇੰਡੀਅਨ ਨੈਸ਼ਨਲ ਲੋਕ ਦਲ ਵਿਚ ਪਿਛਲੇ ਕੁਝ ਸਮੇਂ ਤੋਂ ਖੁੱਲ੍ਹ ਕੇ ਹੈ ਜਿਸ ਤੋਂ ਬਾਅਦ ਦੁਸ਼ਯੰਤ ਚੌਟਾਲਾ ਨੇ ਜਨਨਾਇਕ ਜਨਤਾ ਪਾਰਟੀ ਬਣਾਈ।

Last Updated : Oct 25, 2019, 2:52 PM IST

ABOUT THE AUTHOR

...view details