ਅੰਮ੍ਰਿਤਸਰ: ਸਿੱਖ ਪੰਥ ਦੇ ਮਹਾਨ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਕੋਰੋਨਾ ਵਾਇਰਸ ਕਾਰਨ ਹੋਈ ਮੌਤ 'ਤੇ ਵੱਖ-ਵੱਖ ਧਾਰਮਿਕ ਤੇ ਸਿਆਸੀ ਸਖਸ਼ੀਅਤਾਂ ਨੇ ਅਫ਼ਸੋਸ ਜਾਹਿਰ ਕੀਤਾ ਹੈ। ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਨਿਰਮਲ ਸਿੰਘ ਦੀ ਮੌਤ 'ਤੇ ਦੁਖ ਦਾ ਪ੍ਰਗਟਾਵਾਂ ਕੀਤਾ ਹੈ।
ਭਾਈ ਨਿਰਮਲ ਸਿੰਘ ਖ਼ਾਲਸਾ ਦੀ ਮੌਤ 'ਤੇ ਜਥੇਦਾਰ ਹਰਪ੍ਰੀਤ ਸਿੰਘ ਤੇ ਭਾਈ ਲੌਂਗੋਵਾਲ ਨੇ ਪ੍ਰਗਟ ਕੀਤਾ ਦੁੱਖ
ਸਿੱਖ ਪੰਥ ਦੇ ਮਹਾਨ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਕੋਰੋਨਾ ਵਾਇਰਸ ਕਾਰਨ ਹੋਈ ਮੌਤ 'ਤੇ ਵੱਖ-ਵੱਖ ਧਾਰਮਿਕ ਤੇ ਸਿਆਸੀ ਸਖਸ਼ੀਅਤਾਂ ਨੇ ਅਫ਼ਸੋਸ ਜਾਹਿਰ ਕੀਤਾ ਹੈ। ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਨਿਰਮਲ ਸਿੰਘ ਦੀ ਮੌਤ 'ਤੇ ਦੁਖ ਦਾ ਪ੍ਰਗਟਾਵਾਂ ਕੀਤਾ ਹੈ।
ਭਾਈ ਨਿਰਮਲ ਸਿੰਘ ਖ਼ਾਲਸਾ ਦੀ ਮੌਤ 'ਤੇ ਜਥੇਦਾਰ ਹਰਪ੍ਰੀਤ ਸਿੰਘ ਤੇ ਭਾਈ ਲੌਂਗੋਵਾਲ ਨੇ ਕੀਤਾ ਅਫ਼ਸੋਸ ਦਾ ਇਜ਼ਹਾਰ
ਆਪਣੇ ਸ਼ੋਕ ਸੰਦੇਸ਼ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਈ ਖ਼ਾਲਸਾ ਦੇ ਬੇਵਖ਼ਤੇ ਵਿਛੋੜੇ ਨਾਲ ਸਿੱਖ ਪੰਥ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਉਨ੍ਹਾਂ ਭਾਈ ਨਿਰਮਲ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ, ਪ੍ਰਮਾਤਮਾ ਦੇ ਅੱਗੇ ਭਾਈ ਸਾਹਿਬ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕੀਤੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਭਾਈ ਖ਼ਾਲਸਾ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾਂ ਕੀਤਾ ਹੈ। ਇਸੇ ਨਾਲ ਹੀ ਉਨ੍ਹਾਂ ਸਮੂਹ ਸੰਗਤ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਕਰਨ ਦੀ ਵੀ ਅਪੀਲ ਕੀਤੀ ਹੈ।
Last Updated : Apr 2, 2020, 6:01 PM IST