ਨਵੀਂ ਦਿੱਲੀ: ਕਰਨਾਟਕ ਸਰਕਾਰ 'ਤੇ ਸੰਕਟ ਦੇ ਬਾਦਲ ਮੰਡਰਾਉਣ ਲੱਗ ਪਏ ਹਨ। ਸ਼ਨੀਵਾਰ ਨੂੰ ਕਾਂਗਰਸ-ਜੇਡੀਐਸ ਦੇ 13 ਵਿਧਾਇਕਾਂ ਨੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਇਸ ਤੋਂ ਪਹਿਲਾਂ ਕਾਂਗਰਸ ਦੇ ਇੱਕ ਵਿਧਾਇਕ ਨੇ ਅਸਤੀਫ਼ਾ ਦਿੱਤਾ ਸੀ। ਜੇਕਰ ਇਨ੍ਹਾਂ 14 ਵਿਧਾਇਕਾਂ ਦੇ ਅਸਤੀਫ਼ਿਆਂ ਨੂੰ ਮਨਜ਼ੂਰ ਕਰ ਲਿਆ ਗਿਆ ਤਾਂ 13 ਮਹੀਨੇ ਪੁਰਾਣੀ ਸਰਕਾਰ ਸੰਕਟ ਵਿੱਚ ਜਾ ਜਾਵੇਗੀ।
ਕਾਂਗਰਸ ਨੂੰ ਇੱਕ ਹੋਰ ਝਟਕਾ, ਮੁੰਬਈ ਪ੍ਰਧਾਨ ਮਿਲਿੰਦ ਦੇਵੜਾ ਨੇ ਦਿੱਤਾ ਅਸਤੀਫ਼ਾ
ਮੰਨਿਆ ਜਾ ਰਿਹਾ ਹੈ ਕਿ 12 ਜੁਲਾਈ ਤੋਂ ਸ਼ੁਰੂ ਹੋ ਰਹੇ ਕਰਨਾਟਕ ਦੇ ਵਿਧਾਨ ਸਭਾ ਸੈਸ਼ਨ ਦੌਰਾਨ ਭਾਜਪਾ ਕਰਨਾਟਕ ਦੀ ਕੁਮਾਰਸਵਾਮੀ ਸਰਕਾਰ ਖ਼ਿਲਾਫ਼ ਅਵਿਸ਼ਵਾਸ ਮਤਾ ਵੀ ਲਿਆ ਸਕਦੀ ਹੈ। ਬਾਗੀ ਵਿਧਾਇਕਾਂ ਨੇ ਇਹ ਤੱਕ ਕਹਿ ਦਿੱਤਾ ਹੈ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ।
ਰਾਜ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਵਾਲੇ 13 ਵਿਧਾਇਕਾਂ ਚੋਂ 10 ਵਿਧਾਇਕ ਮੁੰਬਈ ਦੇ 5 ਸਿਤਾਰਾ ਹੋਟਲ 'ਚ ਰੁਕੇ ਹੋਏ ਹਨ। ਉੱਧਰ, ਕਰਨਾਟਕ ਦੇ ਮੁੱਖ ਮੰਤਰੀ ਵੀ ਬੈਂਗਲੁਰੂ ਲਈ ਰਵਾਨਾ ਹੋ ਗਏ। ਇਸ ਰਾਜਨੀਤਕ ਸੰਕਟ ਵਿੱਚ ਜੇਡੀਐਸ-ਕਾਂਗਰਸ ਵਿਚਕਾਰ ਬੈਠਕਾਂ ਦਾ ਦੌਰ ਜਾਰੀ ਹੈ।