ਨਵੀਂ ਦਿੱਲੀ : ਜੈਟ ਏਅਰਵੇਜ਼ ਕੰਪਨੀ ਦੇ ਮੁਲਾਜ਼ਮਾਂ ਨੇ ਇਸ ਕੰਪਨੀ ਦੀ ਸੇਵਾਵਾਂ ਨੂੰ ਮੁੜ ਸ਼ੁਰੂ ਕੀਤੇ ਜਾਣ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ।
ਇਸ ਏਅਰਲਾਈਨਸ ਦੇ ਮੁਲਾਜ਼ਮਾਂ ਨੇ ਹਾਵਾਬਾਜ਼ੀ ਮੰਤਰਾਲੇ ਨੇੜੇ ਰੋਸ ਪ੍ਰਦਰਸ਼ਨ ਕੀਤਾ। ਇਸ ਵਿੱਚ ਕੈਬਿਨ ਕਰਯੂ , ਏਅਰ ਕ੍ਰਾਫਟ ਇੰਜ਼ੀਨੀਅਰ ਅਤੇ ਗਰਾਉਂਡ ਸਟਾਫ ਸਮੇਤ ਕੁੱਲ 500 ਵੱਧ ਮੁਲਾਜ਼ਮਾਂ ਨੇ ਹਿੱਸਾ ਲਿਆ।
ਰੋਸ ਪ੍ਰਦਰਸ਼ਨ ਕਰਨ ਦੇ ਦੌਰਾਨ ਇਨ੍ਹਾਂ ਮੁਲਾਜ਼ਾਮਾਂ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੇ ਤਿੰਨ ਮਹੀਨੀਆਂ ਤੋਂ ਉਨ੍ਹਾਂ ਨੂੰ ਤਨਖ਼ਾਹ ਨਹੀਂ ਮਿਲੀ ਹੈ ਜਿਸ ਕਾਰਨ ਉਨ੍ਹਾਂ ਦੀ ਆਰਥਕ ਹਾਲਤ ਦਿਨੋਂ-ਦਿਨ ਖ਼ਰਾਬ ਹੋ ਰਹੀ ਹੈ। ਮੁਲਾਜ਼ਮਾਂ ਵੱਲੋਂ ਮੁੜ ਇਸ ਏਅਰਲਾਈਨਸ ਦੀ ਸੇਵਾਵਾਂ ਨੂੰ ਬਹਾਲ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ।
ਜੈਟ ਏਅਰਵੇਜ਼ ਦੇ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ
ਜ਼ਿਕਰਯੋਗ ਹੈ ਕਿ ਜੈਟ ਏਅਰਵੇਜ਼ ਨੇ 17 ਅਪ੍ਰੈਲ ਨੂੰ ਆਪਣੀ ਓਡਾਨਾਂ ਅਤੇ ਅੰਤਰ ਰਾਸ਼ਟਰੀ ਓਡਾਨਾਂ ਨੂੰ ਰੱਦ ਕਰ ਦਿੱਤਾ ਸੀ ਅਤੇ ਕਰਜ਼ਾ ਚੁਕਾਉਣ ਵਿੱਚ ਅਸਮਰਥ ਹੋਣ ਮਗਰੋਂ ਆਪਣੀ ਸੇਵਾਵਾਂ ਨੂੰ ਅਸਥਾਈ ਤੌਰ ਉੱਤੇ ਬੰਦ ਕਰ ਦਿੱਤਾ ਸੀ।