ਪੰਜਾਬ

punjab

ETV Bharat / bharat

ਝਾਰਖੰਡ ਦੇ ਸਾਬਕਾ ਮੰਤਰੀ ਰਾਜੇਂਦਰ ਸਿੰਘ ਦਾ ਦੇਹਾਂਤ - ਰਾਜੇਂਦਰ ਸਿੰਘ ਦੀ ਮੌਤ

ਸੀਨੀਅਰ ਕਾਂਗਰਸੀ ਆਗੂ ਰਾਜੇਂਦਰ ਪ੍ਰਸਾਦ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ 'ਤੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸਣੇ ਕਈ ਨੇਤਾਵਾਂ ਨੇ ਟਵੀਟ ਕਰਕੇ ਉਨ੍ਹਾਂ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਹੈ।

ਫ਼ੋਟੋ
ਫ਼ੋਟੋ

By

Published : May 24, 2020, 9:21 PM IST

ਰਾਂਚੀ: ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਰਾਜੇਂਦਰ ਸਿੰਘ ਦੀ ਦਿੱਲੀ ਵਿੱਚ ਮੌਤ ਹੋ ਗਈ। ਉਹ ਪਿਛਲੇ ਕਈ ਮਹੀਨਿਆਂ ਤੋਂ ਬਿਮਾਰ ਸਨ। ਉਨ੍ਹਾਂ ਦਾ ਇਲਾਜ ਦਿੱਲੀ ਵਿਖੇ ਚੱਲ ਰਿਹਾ ਸੀ। ਰਾਜੇਂਦਰ ਸਿੰਘ ਦੀ ਮੌਤ ਤੋਂ ਬਾਅਦ ਕਈ ਰਾਜਨੇਤਾਵਾਂ ਨੇ ਟਵੀਟ ਕਰਕੇ ਸੋਗ ਕੀਤਾ ਹੈ।

ਰਾਜੇਂਦਰ ਸਿੰਘ ਝਾਰਖੰਡ ਦਾ ਇੱਕ ਵੱਡਾ ਨੇਤਾ ਮੰਨਿਆ ਜਾਂਦਾ ਸੀ। ਉਨ੍ਹਾਂ ਦੀ ਮੌਤ ਕਾਰਨ ਕਾਂਗਰਸ ਨੂੰ ਬਹੁਤ ਦੁੱਖ ਝੱਲਣਾ ਪਿਆ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਟਵੀਟ ਕਰਕੇ ਉਨ੍ਹਾਂ ਦੀ ਮੌਤ 'ਤੇ ਸੋਗ ਕੀਤਾ ਹੈ।

ਜ਼ਿਕਰ ਕਰ ਦਈਏ ਕਿ ਸਿੰਘ ਨੂੰ ਲੰਬੇ ਸਮੇਂ ਤੋਂ ਫੇਫੜੇ ਦੀ ਗੰਭੀਰ ਲਾਗ ਦੇ ਮੱਦੇਨਜ਼ਰ ਦਿੱਲੀ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਜਿਸ ਤੋਂ ਬਾਅਦ ਇਹ ਸਾਰੀਆਂ ਗੱਲਾਂ ਸਾਹਮਣੇ ਆਈਆਂ ਸਨ।

ABOUT THE AUTHOR

...view details