ਪੰਜਾਬ

punjab

J&k: ਜੁੰਮੇ ਦੀ ਨਮਾਜ਼ ਅਦਾ ਕਰਨ ਲਈ ਲੋਕਾਂ ਨੂੰ ਦਿੱਤੀ ਗਈ ਰਾਹਤ

By

Published : Aug 9, 2019, 6:52 PM IST

ਜੰਮੂ-ਕਸ਼ਮੀਰ 'ਚੋਂ ਧਾਰਾ-370 ਹਟਾਉਣ ਦੇ ਫੈਸਲੇ ਤੋਂ ਬਾਅਦ ਉੱਥੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਹਾਲਾਂਕਿ, ਕਰਫਿਊ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਬਕਰੀਦ ਨੂੰ ਵੇਖਦਿਆਂ ਸਥਾਨਕ ਲੋਕਾਂ ਨੂੰ ਸ਼ੁੱਕਰਵਾਰ ਦੀ ਨਮਾਜ਼ ਅਦਾ ਕਰਨ ਲਈ ਥੋੜ੍ਹੀ ਢਿੱਲ ਦਿੱਤੀ ਗਈ ਹੈ।

ਜੁੰਮੇ ਦੀ ਨਮਾਜ਼ ਅਦਾ ਕਰਨ ਲਈ ਲੋਕਾਂ ਨੂੰ ਦਿੱਤੀ ਗਈ ਰਾਹਤ

ਸ਼੍ਰੀਨਗਰ: ਕਸ਼ਮੀਰ ਘਾਟੀ ਵਿੱਚ ਸਖ਼ਤ ਸੁਰੱਖਿਆ ਕਾਰਨ ਲੋਕਾਂ ਨੂੰ ਕੁਝ ਮੁਸ਼ਕਿਲਾਂ ਨਾਲ ਦੋ-ਚਾਰ ਹੋਣਾ ਪੈ ਰਿਹਾ ਹੈ। ਇਸ ਵਿਚਾਲੇ ਜੰਮੂ-ਕਸ਼ਮੀਰ ਦੇ ਕੁਝ ਇਲਾਕਿਆਂ ਵਿੱਚ ਸ਼ੁੱਕਰਵਾਰ ਦੀ ਨਮਾਜ਼ ਅਦਾ ਕਰਨ ਥੋੜ੍ਹੀ ਰਾਹਤ ਦਿੱਤੀ ਗਈ ਹੈ।

ਵੇਖੋ ਵੀਡੀਓ।
ਜੰਮੂ-ਕਸ਼ਮੀਰ ਦੇ ਦੇ ਰਾਮਬਨ ਦੇ ਕੁਝ ਇਲਾਕਿਆਂ ਵਿੱਚ 3 ਘੰਟਿਆਂ ਦੀ ਰਾਹਤ ਦਿੱਤੀ ਗਈ। ਜਦੋਂ ਕਿ ਗੂਲ ਅਤੇ ਬਟੋਤ ਵਿੱਚ 6 ਘੰਟੇ, ਡੋਡਾ ਵਿੱਚ 3 ਘੰਟਿਆਂ ਦੀ ਰਾਹਤ ਦਿੱਤੀ ਗਈ।ਦੱਸ ਦਈਏ ਕਿ ਬੀਤੇ 6 ਅਗਸਤ ਨੂੰ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਉਣ ਦਾ ਫੈਸਲਾ ਲਿਆ, ਜਿਸ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਵਧਾਈ ਗਈ ਅਤੇ ਉੱਥੇ ਅਜੇ ਵੀ ਕਰਫਿਊ ਲੱਗਿਆ ਹੋਇਆ ਹੈ ਤੇ ਫੋਨ-ਇੰਟਰਨੈੱਟ ਸੇਵਾ ਬੰਦ ਹੈ।

ABOUT THE AUTHOR

...view details