ਨਵੀਂ ਦਿੱਲੀ: ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਵਿੱਚ ਫੀਸ ਵਿੱਚ ਹੋਏ ਵਾਧੇ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਸਰਕਾਰ ਵੱਲੋਂ ਫ਼ੀਸ ਕੀਤੇ ਗਏ ਵਾਧੇ ਦਾ ਫੈਸਲਾ ਵਾਪਸ ਲੈ ਲਿਆ ਗਿਆ ਹੈ।
JNU ਵਿਦਿਆਰਥੀਆਂ ਦੀ ਵੱਡੀ ਜਿੱਤ, ਫ਼ੀਸ 'ਚ ਕੀਤੇ ਵਾਧੇ ਦਾ ਫ਼ੈਸਲਾ ਲਿਆ ਵਾਪਸ - ਜੇਐਨਯੂ ਮਾਮਲਾ
ਵਿਦਿਆਰਥੀਆਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਜੇਐਨਯੂ ਵਿੱਚ ਫੀਸ 'ਚ ਕੀਤੇ ਗਏ ਵਾਧੇ ਨੂੰ ਵਾਪਸ ਲੈ ਲਿਆ ਗਿਆ ਹੈ।
ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀ ਯੂਨੀਵਰਸਿਟੀ ਵਿੱਚ ਵਧਾਈ ਗਈ ਫ਼ੀਸ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ। ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ 'ਤੇ ਪੁਲਿਸ ਵੱਲੋਂ ਲਾਠੀਚਾਰਜ ਵੀ ਕੀਤਾ ਗਿਆ ਸੀ। ਵਿਦਿਆਰਥੀਆਂ ਦਾ ਕਹਿਣਾ ਸੀ ਕਿ ਯੂਨੀਵਰਸਿਟੀ ਵਿੱਚ ਤਕਰੀਬਨ 40 ਪ੍ਰਤੀਸ਼ਤ ਬੱਚੇ ਗਰੀਬ ਪਰਿਵਾਰਾਂ ਵਿੱਚੋਂ ਆਉਂਦੇ ਹਨ, ਇਸ ਲਈ ਫੀਸ ਵਿੱਚ ਵਾਧਾ ਵਾਪਸ ਲਿਆ ਜਾਣਾ ਚਾਹੀਦਾ ਹੈ।
ਵਿਦਿਆਰਥੀ ਯੂਨੀਅਨ ਦੀ ਮੰਗ ਸੀ ਕਿ ਫੀਸਾਂ ਵਿੱਚ ਕੀਤੇ ਗਏ ਵਾਧੇ ਦੇ ਫੈਸਲੇ ਨੂੰ ਵਾਪਸ ਲਿਆ ਜਾਵੇ। ਇਸ ਦੇ ਨਾਲ ਹੀ ਵਿਦਿਆਰਥੀਆਂ ਦਾ ਕਹਿਣਾ ਸੀ ਕਿ ਹੋਸਟਲ ਵਿੱਚ ਕੋਈ ਸਰਵਿਸ ਚਾਰਜ ਨਹੀਂ ਲਿਆ ਜਾਣਾ ਚਾਹੀਦਾ ਅਤੇ ਨਾ ਹੀ ਹੋਸਟਲ ਵਿੱਚ ਕੋਈ ਡਰੈਸ ਕੋਡ ਲਾਗੂ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਦੀ ਮੰਗ ਹੈ ਕਿ ਹੋਸਟਲ ਵਿੱਚ ਆਉਣ ਜਾਣ ਦੇ ਸਮੇਂ ਦੀ ਪਾਬੰਦੀ ਖਤਮ ਕੀਤਾ ਜਾਣਾ ਚਾਹੀਦਾ ਹੈ।