ਨਵੀਂ ਦਿੱਲੀ: ਦੇਸ਼ ਦੀ ਪ੍ਰਮੁੱਖ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਵਿੱਚ ਇੱਕ ਵਾਰ ਫਿਰ ਬਵਾਲ ਹੋਇਆ ਹੈ। ਖ਼ਬਰਾਂ ਮੁਤਾਬਕ ਕੁੱਝ ਨਕਾਬ ਬੰਨੇ ਹੋਏ ਲੋਕਾਂ ਨੇ ਜੇਐਨਯੂ ਕੈਂਪਸ ਦੇ ਅੰਦਰ ਅਧਿਆਪਕ ਅਤੇ ਅਧਿਆਪਕਾਂ 'ਤੇ ਹਮਲਾ ਕਰ ਦਿੱਤਾ। ਹਮਲੇ ਵਿੱਚ ਵਿਦਿਆਰਥੀ ਸਭਾ ਦੀ ਪ੍ਰਧਾਨ ਆਈਸ਼ੀ ਘੋਸ਼ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਵਾਇਰਲ ਹੋ ਰਹੀ ਵੀਡੀਓ ਵਿੱਚ ਦਿਖ ਰਿਹਾ ਹੈ ਕਿ 50 ਤੋਂ ਜ਼ਿਆਦਾ ਲੋਕ ਮੂੰਹ 'ਤੇ ਨਕਾਬ ਬੰਨ ਕੇ ਕੈਂਪਸ ਵਿੱਚ ਘੁੰਮਦੇ ਨਜ਼ਰ ਆ ਰਹੇ ਹਨ, ਜਿਨ੍ਹਾਂ ਦੇ ਹੱਥਾਂ ਵਿੱਚ ਹਾਕੀਆਂ, ਰਾਡਾਂ ਅਤੇ ਬੈਟ ਦਿਖਾਈ ਦੇ ਰਹੇ ਹਨ।
ਚਸ਼ਮਦੀਦ ਨੇ ਦੱਸਿਆ ਕਿ ਸ਼ਾਮ 6:30 ਵਜੇ ਤਕਰੀਬਨ 50 ਗੁੰਡੇ ਜੇਐਨਯੂ ਕੈਂਪਸ ਵਿੱਚ ਵੜ ਗਏ ਅਤੇ ਵਿਦਿਆਰਥੀਆਂ 'ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਇਨ੍ਹਾਂ ਲੋਕਾਂ ਨੇ ਕੈਂਪਸ ਵਿੱਚ ਮੌਜੂਦ ਕਾਰਾਂ ਨੂੰ ਨਿਸ਼ਾਨਾ ਬਣਾਇਆ ਅਤੇ ਹੋਸਟਲ ਵਿੱਚ ਵੀ ਤੋੜ-ਭੰਨ ਕੀਤੀ। ਹਮਲਾਵਰਾਂ ਨੇ ਹੋਸਟਲ 'ਤੇ ਪੱਥਰਬਾਜ਼ੀ ਕੀਤੀ ਅਤੇ ਯੂਨੀਅਨਵਰਸਿਟੀ ਜਾਇਦਾਦ ਨੂੰ ਵੀ ਨੁਕਸਾਨ ਪਹੁੰਚਾਇਆ। ਵਿਦਿਆਰਥੀ ਸੰਘ ਦੀ ਪ੍ਰਧਾਨ ਆਈਸ਼ੀ ਘੋਸ਼ ਨੇ ਕਿਹਾ ਕਿ ਨਕਾਬਪੋਸ਼ ਲੋਕਾਂ ਨੇ ਉਨ੍ਹਾਂ 'ਤੇ ਹਮਲਾ ਕੀਤਾ ਅਤੇ ਅਤੇ ਬੁਰੀ ਤਰ੍ਹਾਂ ਕੁੱਟਮਾਰ ਵੀ ਕੀਤੀ। ਇਸ ਹਮਲੇ ਦੌਰਾਨ ਉਨ੍ਹਾਂ ਦੇ ਸਿਰ 'ਤੇ ਗੰਭੀਰ ਸੱਟ ਲੱਗੀ।
ਕੇਜਰੀਵਾਲ ਨੇ ਕੀਤੀ ਨਿਖੇਧੀ
ਇਸ ਘਟਨਾ ਬਾਰੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਹੈ ਕਿ ਜੇ ਐਨ ਯੂ ਵਿੱਚ ਹੋਈ ਹਿੰਸਾ ਨੂੰ ਜਾਣ ਕੇ ਮੈਂ ਬਹੁਤ ਹੈਰਾਨ ਹਾਂ। ਵਿਦਿਆਰਥੀਆਂ ਨੇ ਬੇਰਹਿਮੀ ਨਾਲ ਹਮਲਾ ਕੀਤਾ। ਪੁਲਿਸ ਨੂੰ ਹਿੰਸਾ ਨੂੰ ਤੁਰੰਤ ਰੋਕਣਾ ਚਾਹੀਦਾ ਹੈ ਅਤੇ ਸ਼ਾਂਤੀ ਬਹਾਲ ਕਰਨੀ ਚਾਹੀਦੀ ਹੈ। ਜੇ ਸਾਡੇ ਵਿਦਿਆਰਥੀ ਕੈਂਪਸ ਅੰਦਰ ਸੁਰੱਖਿਅਤ ਨਹੀਂ ਹਨ ਤਾਂ ਦੇਸ਼ ਕਿਵੇਂ ਅੱਗੇ ਵਧੇਗਾ? ਕੇਜਰੀਵਾਲ ਨੇ ਲੈਫਟੀਨੈਂਟ ਗਵਰਨਰ ਨਾਲ ਗੱਲ ਕਰਦਿਆਂ ਮੰਗ ਕੀਤੀ ਕਿ ਉਹ ਦਿੱਲੀ ਪੁਲਿਸ ਨੂੰ ਨਿਰਦੇਸ਼ ਦੇਣ ਤਾਂ ਜੋ ਸਥੀਤੀ 'ਤੇ ਜਲਦ ਕਾਬੂ ਪਾਇਆ ਜਾ ਸਕੇ।