ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਵਿਰੁੱਧ ਪ੍ਰਦਰਸ਼ਨਾਂ ਦੌਰਾਨ ਸ਼ਾਹੀਨ ਬਾਗ ਅਤੇ ਜਾਮੀਆ ਮਿਲੀਆ ਇਸਲਾਮੀਆ ਵਿੱਚ ਭੜਕਾਉ ਭਾਸ਼ਣ ਦੇਣ ਵਾਲੇ ਸ਼ਰਜੀਲ ਇਮਾਮ ਨੂੰ ਬਿਹਾਰ ਦੇ ਜਹਾਨਾਬਾਦ ਤੋਂ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫਤਾਰ ਕਰ ਲਿਆ ਹੈ।
JNU ਵਿਦਿਆਰਥੀ ਸ਼ਰਜੀਲ ਇਮਾਮ ਗ੍ਰਿਫ਼ਤਾਰ, ਦੇਸ਼ ਧ੍ਰੋਹ ਦਾ ਮਾਮਲਾ ਦਰਜ - ਵਿਦਿਆਰਥੀ ਇਮਾਮ ਗ੍ਰਿਫਤਾਰ
ਸ਼ਾਹੀਨ ਬਾਗ ਅਤੇ ਜਾਮੀਆ ਮਿਲੀਆ ਇਸਲਾਮੀਆ ਵਿੱਚ ਭੜਕਾਉ ਭਾਸ਼ਣ ਦੇਣ ਵਾਲੇ ਵਿਦਿਆਰਥੀ ਸ਼ਰਜੀਲ ਇਮਾਮ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
ਫ਼ੋਟੋ
ਪੁਲਿਸ ਨੇ ਸ਼ਰਜੀਲ ਦੇ ਜੱਦੀ ਘਰ 'ਤੇ ਛਾਪਾ ਮਾਰ ਕੇ ਉਸ ਨੂੰ ਗ੍ਰਿਫਤਾਰ ਕੀਤਾ ਹੈ। ਜਹਾਨਾਬਾਦ ਸੁਪਰਡੈਂਟ ਆਫ਼ ਪੁਲਿਸ (ਐਸਪੀ) ਮਨੀਸ਼ ਕੁਮਾਰ ਦੇ ਮੁਤਾਬਕ ਐਤਵਾਰ ਰਾਤ ਨੂੰ ਕਾਕੋ ਥਾਣਾ ਖੇਤਰ ਦੇ ਇਮਾਮ ਦੇ ਘਰ 'ਤੇ ਛਾਪੇਮਾਰੀ ਕੀਤੀ ਗਈ।
Last Updated : Jan 28, 2020, 4:37 PM IST