ਜੇਐਨਯੂ ਵਿੱਚ ਹੋਈ ਹਿੰਸਾ ਵਿਰੁੱਧ ਚੰਡੀਗੜ੍ਹ ਵਿਖੇ ਪੰਜਾਬ ਯੂਨੀਵਰਸਿਟੀ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮੌਕੇ 'ਤੇ ਮੌਜੂਦ ਰਾਜਨੀਤਕ ਵਿਸ਼ਲੇਸ਼ਕ ਨੇ ਦਿੱਲੀ ਜੇਐਨਯੂ ਵਿੱਚ ਹੋਇਆ ਹਿੰਸਕ ਹਮਲੇ ਨੂੰ ਨਿੰਦਣਯੋਗ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿੱਚ ਚੱਲ ਰਹੇ ਪ੍ਰਦਰਸ਼ਨ ਵਿੱਚ ਵੀ ਮਾਹੌਲ ਖ਼ਰਾਬ ਹੋਣ ਦਾ ਡਰ ਹੈ, ਹਾਲਾਂਕਿ ਸਭ ਨੂੰ ਸ਼ਾਂਤੀ ਨਾਲ ਪ੍ਰਦਰਸ਼ਨ ਕਰਨ ਲਈ ਕਿਹਾ ਗਿਆ ਹੈ।
ਜੇਐਨਯੂ ਹਿੰਸਾ LIVE: ਪੂਰੇ ਭਾਰਤ ਵਿੱਚ ਵਿਦਿਆਰਥੀ ਕਰ ਰਹੇ ਵਿਰੋਧ ਪ੍ਰਦਰਸ਼ਨ - Amit Shah sought report from Delhi Police Commissioner
14:41 January 06
ਚੰਡੀਗੜ੍ਹ ਵਿਖੇ ਪੰਜਾਬ ਯੂਨੀਵਰਸਿਟੀ ਵਿੱਚ ਪ੍ਰਦਰਸ਼ਨ
13:22 January 06
ਸਵਾਤੀ ਮਾਲੀਵਾਲ ਨੇ ਪੁਲਿਸ ਨੂੰ ਜਾਰੀ ਕੀਤੇ ਸੰਮਨ
ਦਿੱਲੀ ਕਮਿਸ਼ਨ ਫਾਰ ਵੂਮੈਨ ਚੀਫ ਸਵਾਤੀ ਮਾਲੀਵਾਲ ਨੇ ਜੇਐਨਯੂ ਕੈਂਪਸ ਵਿੱਚ ਮਹਿਲਾ ਵਿਦਿਆਰਥੀਆਂ ਉੱਤੇ ਹਮਲੇ ਨੂੰ ਲੈ ਕੇ ਪੁਲਿਸ ਨੂੰ ਸੰਮਨ ਜਾਰੀ ਕੀਤੇ ਹਨ।
12:58 January 06
ਯੂਨੀਵਰਸਿਟੀਆਂ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ
ਜੇਐਨਯੂ ਵਿੱਚ ਹੋਈ ਹਿੰਸਾ ਤੋਂ ਬਾਅਦ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਸਣੇ ਸੂਬੇ ਭਰ ਦੀਆਂ ਯੂਨੀਵਰਸਿਟੀਆਂ ਵਿੱਚ ਵਾਧੂ ਪੁਲਿਸ ਫੋਰਸ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਪੁਲਿਸ ਪੂਰੀ ਤਰ੍ਹਾਂ ਚੌਕਸ ਹੈ।
12:55 January 06
ਬੈਂਗਲੁਰੂ ਵਿੱਚ ਰੋਸ ਪ੍ਰਦਰਸ਼ਨ
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਵਿੱਚ ਕੱਲ੍ਹ ਹੋਈ ਹਿੰਸਾ ਦੇ ਖਿਲਾਫ ਬੈਂਗਲੁਰੂ ਦੇ ਟਾਊਨ ਹਾਲ ਵਿਖੇ ਰੋਸ ਪ੍ਰਦਰਸ਼ਨ।
12:26 January 06
ਓਸਮਾਨਿਆ ਯੂਨੀਵਰਸਿਟੀ ਵਿੱਚ ਰੋਸ ਪ੍ਰਦਰਸ਼ਨ
ਪ੍ਰੋਗਰੈਸਿਵ ਡੈਮੋਕਰੇਟਿਕ ਸਟੂਡੈਂਟਸ ਯੂਨੀਅਨ (ਪੀਡੀਐਸਯੂ) ਦੇ ਕਾਰਕੁਨਾਂ ਨੇ ਜੇਐਨਯੂ ਹਿੰਸਾ ਦੇ ਵਿਰੋਧ ਵਿੱਚ ਓਸਮਾਨਿਆ ਯੂਨੀਵਰਸਿਟੀ ਵਿੱਚ ਰੋਸ ਪ੍ਰਦਰਸ਼ਨ ਕੀਤਾ।
12:26 January 06
ਸਾਬਰਮਤੀ ਹੋਸਟਲ ਦੇ ਸੀਨੀਅਰ ਵਾਰਡਨ ਨੇ ਦਿੱਤਾ ਅਸਤੀਫਾ
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਦੇ ਸਾਬਰਮਤੀ ਹੋਸਟਲ ਦੇ ਸੀਨੀਅਰ ਵਾਰਡਨ ਆਰ ਮੀਨਾ ਨੇ ਜੇਐੱਨਯੂ ਹਿੰਸਾ ਦੇ ਸਬੰਧ ਵਿੱਚ ਨੈਤਿਕ ਅਧਾਰ ਉੱਤੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ, "ਅਸੀਂ ਕੋਸ਼ਿਸ਼ ਕੀਤੀ ਪਰ ਹੋਸਟਲ ਨੂੰ ਸੁਰੱਖਿਆ ਮੁਹੱਈਆ ਨਹੀਂ ਕਰਵਾ ਸਕੇ।"
11:31 January 06
ਨਕਾਬਪੋਸ਼ ਹਮਲਾਵਰਾਂ ਦੀ ਪਛਾਣ ਕਰਨ ਲਈ ਚੈੱਕ ਕੀਤੀ ਜਾ ਰਹੀ ਸੀਸੀਟੀਵੀ ਫੁਟੇਜ
ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੇ ਸਕਰੀਨ ਸ਼ਾਟ ਅਤੇ ਨਕਾਬਪੋਸ਼ ਹਮਲਾਵਰਾਂ ਦੀ ਪਛਾਣ ਕਰਨ ਲਈ ਸੀਸੀਟੀਵੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ।
11:13 January 06
ਜੇਐਨਯੂ ਦੇ ਵਾਇਸ ਚਾਂਸਲਰ ਦਾ ਬਿਆਨ
ਜੇਐਨਯੂ ਦੇ ਵਾਇਸ ਚਾਂਸਲਰ ਐਮ ਜਗਦੀਸ਼ ਕੁਮਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੀ ਪ੍ਰਕਿਰਿਆ ਤੋਂ ਡਰਨ ਦੀ ਲੋੜ ਨਹੀਂ ਹੈ। ਯੂਨੀਵਰਸਿਟੀ ਦੀ ਮੁੱਖ ਤਰਜੀਹ, ਵਿਦਿਆਰਥੀਆਂ ਦੇ ਅਕਾਦਮਿਕ ਹਿੱਤਾਂ ਦੀ ਰੱਖਿਆ ਕਰਨਾ ਹੈ।
11:13 January 06
ਜੇਐਨਯੂਐਸਯੂ ਦੀ ਪ੍ਰਧਾਨ ਆਇਸ਼ਾ ਘੋਸ਼ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਜੇਐਨਯੂਐਸਯੂ ਦੀ ਪ੍ਰਧਾਨ ਆਇਸ਼ਾ ਘੋਸ਼ ਨੂੰ ਏਮਜ਼ ਤੋਂ ਛੁੱਟੀ ਮਿਲ ਗਈ ਹੈ। ਯੂਨੀਵਰਸਿਟੀ ਵਿੱਚ ਹੋਈ ਹਿੰਸਾ ਵਿੱਚ ਉਹ ਜ਼ਖਮੀ ਹੋ ਗਈ ਸੀ।
10:27 January 06
ਦਿੱਲੀ ਪੁਲਿਸ ਨੇ ਦਰਜ ਕੀਤੀ ਪਹਿਲੀ ਐਫਆਈਆਰ
ਦਿੱਲੀ ਪੁਲਿਸ ਨੇ ਹਿੰਸਾ ਮਾਮਲੇ ਵਿੱਚ ਪਹਿਲੀ ਐਫਆਈਆਰ ਦਰਜ ਕਰ ਲਈ ਹੈ। ਪੁਲਿਸ ਨੇ ਇਸ ਦੀ ਜਾਂਚ ਕ੍ਰਾਈਮ ਬ੍ਰਾਂਚ ਨੂੰ ਸੌਂਪੀ ਹੈ।
09:58 January 06
ਜੇਐਨਯੂ ਹਿੰਸਾ ਨੂੰ ਲੈ ਕੇ ਕੇਜਰੀਵਾਲ ਦੀ ਰਿਹਾਇਸ਼ ਉੱਤੇ ਮੀਟਿੰਗ
ਜੇਐਨਯੂ ਹਿੰਸਾ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ਮੀਟਿੰਗ ਚੱਲ ਰਹੀ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਮੰਤਰੀ ਮੀਟਿੰਗ ਵਿੱਚ ਮੌਜੂਦ ਹਨ।
09:52 January 06
ਦਿਗਵਿਜੇ ਸਿੰਘ ਨੇ ਸਖ਼ਤ ਕਾਰਵਾਈ ਦੀ ਕੀਤੀ ਮੰਗ
ਕਾਂਗਰਸ ਦੇ ਸੀਨੀਅਰ ਆਗੂ ਦਿਗਵਿਜੇ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਅਤੇ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਉੱਤੇ ਇਸ ਘਟਨਾ ਦਾ ਦੋਸ਼ ਲਗਾਇਆ ਹੈ।
09:39 January 06
ਦਿੱਲੀ ਪੁਲਿਸ ਦਰਜ ਕਰੇਗੀ ਐਫਆਈਆਰ
ਜੇਐਨਯੂ ਵਿੱਚ ਹੋਈ ਹਿੰਸਾ ਮਾਮਲੇ ਵਿੱਚ ਦਿੱਲੀ ਪੁਲਿਸ ਦਾ ਬਿਆਨ ਆਇਆ ਹੈ। ਦਿੱਲੀ ਪੁਲਿਸ ਦਾ ਕਹਿਣਾ ਹੈ, "ਕੱਲ੍ਹ ਜੇਆਨਯੂ ਵਿੱਚ ਹੋਈ ਹਿੰਸਾ ਨੂੰ ਲੈ ਕੇ ਸਾਡੇ ਕੋਲ ਕੋਈ ਸ਼ਿਕਾਇਤ ਨਹੀਂ ਆਈ ਹੈ। ਅਸੀਂ ਛੇਤੀ ਹੀ ਐਫਆਈਆਰ ਦਰਜ ਕਰਾਂਗੇ।"
08:45 January 06
ਅਮਿਤ ਸ਼ਾਹ ਨੇ ਜੇਐਨਯੂ ਹਿੰਸਾ ਦੀ ਮੰਗੀ ਰਿਪੋਰਟ
ਜੇਐਨਯੂ ਵਿੱਚ ਹੋਏ ਹੰਗਾਮੇ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਤੋਂ ਰਿਪੋਰਟ ਮੰਗੀ ਹੈ। ਗ੍ਰਹਿ ਮੰਤਰਾਲੇ ਨੇ ਟਵੀਟ ਕਰਦਿਆਂ ਲਿਖਿਆ, "ਜੇਐਨਯੂ ਹਿੰਸਾ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਨੇ ਦਿੱਲੀ ਪੁਲਿਸ ਕਮਿਸ਼ਨਰ ਤੋਂ ਰਿਪੋਰਟ ਮੰਗੀ ਹੈ। ਇਸਦੇ ਨਾਲ ਹੀ ਉਨ੍ਹਾਂ ਨੂੰ ਲੋੜੀਂਦੇ ਕਦਮ ਚੁੱਕਣ ਦੀ ਹਦਾਇਤ ਵੀ ਕੀਤੀ ਹੈ। ਮੰਤਰੀ ਨੇ ਸਾਂਝੀ ਜਾਂਚ ਦੇ ਵੀ ਆਦੇਸ਼ ਦਿੱਤੇ ਹਨ। ਇਸ ਜਾਂਚ ਦੀ ਰਿਪੋਰਟ ਨੂੰ ਛੇਤੀ ਤੋਂ ਛੇਤੀ ਪੇਸ਼ ਕਰਨ ਲਈ ਕਿਹਾ ਗਿਆ ਹੈ।"
08:39 January 06
ਗੇਟਵੇ ਆਫ ਇੰਡੀਆ ਉੱਤੇ ਰਾਤ ਭਰ ਪ੍ਰਦਰਸ਼ਨ ਜਾਰੀ
ਇਸ ਦੇ ਵਿਰੋਧ 'ਚ ਮੁੰਬਈ ਵਿੱਚ ਵਿਦਿਆਰਥੀਆਂ ਨੇ ਗੇਟਵੇ ਆਫ ਇੰਡੀਆ ਉੱਤੇ ਰਾਤ ਭਰ ਪ੍ਰਦਰਸ਼ਨ ਜਾਰੀ ਰੱਖਿਆ।
08:38 January 06
ਜੇਐਨਯੂ ਕੈਂਪਸ ਵਿੱਚ ਹਮਲਾ
ਬੀਤੀ ਸ਼ਾਮ 6:30 ਵਜੇ ਤਕਰੀਬਨ 50 ਗੁੰਡੇ ਜੇਐਨਯੂ ਕੈਂਪਸ ਵਿੱਚ ਵੜ ਗਏ ਅਤੇ ਵਿਦਿਆਰਥੀਆਂ 'ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਇਨ੍ਹਾਂ ਲੋਕਾਂ ਨੇ ਕੈਂਪਸ ਵਿੱਚ ਮੌਜੂਦ ਕਾਰਾਂ ਨੂੰ ਨਿਸ਼ਾਨਾ ਬਣਾਇਆ ਅਤੇ ਹੋਸਟਲ ਵਿੱਚ ਵੀ ਤੋੜ-ਭੰਨ ਕੀਤੀ। ਹਮਲਾਵਰਾਂ ਨੇ ਹੋਸਟਲ 'ਤੇ ਪੱਥਰਬਾਜ਼ੀ ਕੀਤੀ ਅਤੇ ਯੂਨੀਅਨਵਰਸਿਟੀ ਨੂੰ ਵੀ ਨੁਕਸਾਨ ਪਹੁੰਚਾਇਆ।
08:26 January 06
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਹਿੰਸਾ
ਨਵੀਂ ਦਿੱਲੀ: ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਇੱਕ ਵਾਰ ਫਿਰ ਹਿੰਸਾ ਦੇਖਣ ਨੂੰ ਮਿਲੀ ਹੈ। ਜੇਐਨਯੂ ਵਿਦਿਆਰਥੀ ਯੂਨੀਅਨ ਨੇ ਦਾਅਵਾ ਕੀਤਾ ਕਿ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਨੇ ਹਿੰਸਾ ਕੀਤੀ ਹੈ। ਇਸ ਹਮਲੇ ਵਿੱਚ ਜੇਐਨਯੂ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਈਸ਼ੀ ਘੋਸ਼ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ ਹੈ। ਇਸ ਹਮਲੇ ਵਿੱਚ ਜੇਐਨਯੂ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਈਸ਼ੀ ਘੋਸ਼ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ ਹੈ।