ਸ੍ਰੀਨਗਰ: ਜੰਮੂ-ਕਸ਼ਮੀਰ ’ਚ ਕੰਟਰੋਲ ਰੇਖਾ 'ਤੇ ਹਾਲਤ ਪੂਰੀ ਤਰ੍ਹਾਂ ਕਾਬੂ 'ਚ ਹਨ ਹੈ। ਪਾਕਿਸਤਾਨ ਤੋਂ ਘੁਸਪੈਠ ਦੀਆਂ ਬਹੁਤ ਸਾਰੀਆਂ ਕੋਸ਼ਿਸ਼ਾਂ ਤਾਂ ਹੋ ਰਹੀਆਂ ਹਨ ਪਰ ਉਨ੍ਹਾਂ ਨੂੰ ਸਫ਼ਲਤਾਪੂਰਬਕ ਰੋਕਿਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸ਼ੁੱਕਰਵਾਰ ਨੂੰ ਇੱਕ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਚਿਨਾਰ ਕੌਰਪਸ ਕਮਾਂਡਰ ਲੈਫ਼ਟੀਨੈਂਟ ਜਨਰਲ ਕੇ.ਜੇ.ਐੱਸ. ਢਿੱਲੋਂ ਅਤੇ ਜੰਮੂ–ਕਸ਼ਮੀਰ ਦੇ ਡੀਜੀਪੀ ਦਿਲਬਾਗ਼ ਸਿੰਘ ਨੇ ਕੀਤਾ।
ਉਨ੍ਹਾਂ ਕਿਹਾ ਕਿ ਦੇਸੀ ਬੰਬ ਤਿਆਰ ਕਰਨ ਵਾਲੇ ਦਹਿਸ਼ਤਗਰਦਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦੀਆਂ ਹਰ ਤਰ੍ਹਾਂ ਦੀਆਂ ਗਤੀਵਿਧੀਆਂ 'ਤੇ ਪੂਰੀ ਤਰ੍ਹਾਂ ਨਜ਼ਰ ਰੱਖੀ ਜਾ ਰਹੀ ਹੈ।